ਰਾਹੁਲ ਗਾਂਧੀ ਨੇ ਕਿਹਾ – ਕੋਈ ਵੀ ਬਾਹਰੀ ਸ਼ਕਤੀ ਦੇਸ਼ ਨੂੰ ਵੰਡ ਨਹੀਂ ਸਕਦੀ
ਚੰਡੀਗੜ੍ਹ/ਬਿਊਰੋ ਨਿਊਜ਼
ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਪਿੱਛੋਂ ਦੁਸ਼ਮਣ ਨੂੰ ਕਰਾਰਾ ਜਵਾਬ ਦੇਣ ਲਈ ਪੂਰਾ ਦੇਸ਼ ਇੱਕਜੁੱਟ ਹੋ ਗਿਆ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੁਲਵਾਮਾ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਸਰਕਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਬਾਹਰੀ ਸ਼ਕਤੀ ਦੇਸ਼ ਨੂੰ ਤੋੜ ਜਾਂ ਵੰਡ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਇੱਕਜੁਟ ਰੱਖਣ ਲਈ ਉਹ ਹਰ ਸੰਭਵ ਯਤਨ ਕਰਨਗੇ।
ਪ੍ਰੈੱਸ ਕਾਨਫਰੰਸ ਦੌਰਾਨ ਰਾਹੁਲ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਅੱਤਵਾਦ ਦਾ ਮਕਸਦ ਦੇਸ਼ ਨੂੰ ਵੰਡਣਾ ਹੈ ਪਰ ਕੋਈ ਵੀ ਸ਼ਕਤੀ ਇਸ ਦੇਸ਼ ਨੂੰ ਵੰਡ ਨਹੀਂ ਸਕੇਗੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਪੂਰੀ ਵਿਰੋਧੀ ਧਿਰ ਸੁਰੱਖਿਆ ਬਲਾਂ ਤੇ ਸਰਕਾਰ ਦੇ ਨਾਲ ਖੜ੍ਹੀ ਹੈ। ਰਾਹੁਲ ਨੇ ਸ਼ਹੀਦ ਜਵਾਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਿਲ ਨੂੰ ਗਹਿਰੀ ਸੱਟ ਵੱਜੀ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …