Breaking News
Home / ਭਾਰਤ / ਭਾਰਤ ਨੇ ਪਾਕਿ ਕੋਲੋਂ ਖੋਹਿਆ ‘ਮੋਸਟ ਫੇਵਰਡ ਨੇਸ਼ਨ’ ਦਾ ਦਰਜਾ

ਭਾਰਤ ਨੇ ਪਾਕਿ ਕੋਲੋਂ ਖੋਹਿਆ ‘ਮੋਸਟ ਫੇਵਰਡ ਨੇਸ਼ਨ’ ਦਾ ਦਰਜਾ

ਸੁਰੱਖਿਆ ਬਲਾਂ ਨੂੰ ਕਾਰਵਾਈ ਦੀ ਦਿੱਤੀ ਖੁੱਲ੍ਹੀ ਛੁੱਟੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਅਹਿਮ ਬੈਠਕ ਹੋਈ ਹੈ। ਇਕ ਘੰਟੇ ਤੋਂ ਵੱਧ ਸਮੇਂ ਤੱਕ ਹੋਈ ਬੈਠਕ ਵਿਚ ਪਾਕਿਸਤਾਨ ਨੂੰ ਦਿੱਤੇ ਗਏ ‘ਮੋਸਟ ਫੇਵਰਡ ਨੇਸ਼ਨ’ ਦੇ ਦਰਜੇ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਗੁਆਂਢੀ ਦੇਸ਼ ਅਤੇ ਅੱਤਵਾਦੀ ਬਹੁਤ ਵੱਡੀ ਗਲਤੀ ਕਰ ਚੁੱਕੇ ਹਨ। ਗੁਨਾਹਗਾਰਾਂ ਨੂੰ ਸਜ਼ਾ ਜ਼ਰੂਰ ਮਿਲੇਗੀ ਅਤੇ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੁੱਟੀ ਦੇ ਦਿੱਤੀ ਗਈ ਹੈ। ਇਸੇ ਦੌਰਾਨ ਅਰੁਣ ਜੇਤਲੀ ਨੇ ਕਿਹਾ ਕਿ ਜੋ ਵੀ ਇਸ ਹਮਲੇ ਦੀ ਸਾਜਿਸ਼ ਵਿਚ ਸ਼ਾਮਲ ਹੈ, ਉਸ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਜ਼ਿਕਰਯੋਗ ਹੈ ਕਿ ਭਾਰਤ ਨੇ 1996 ਵਿਚ ਵਪਾਰ ਸਬੰਧੀ ਪਾਕਿਸਤਾਨ ਨੂੰ ‘ਮੋਸਟ ਫੇਵਰਡ ਨੇਸ਼ਨ’ ਦਾ ਦਰਜਾ ਦਿੱਤਾ ਸੀ।

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …