ਕਿਹਾ – ਗੱਲਬਾਤ ਰਾਹੀਂ ਮਸਲੇ ਦਾ ਸਥਾਈ ਹੱਲ ਕੱਢਿਆ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਫਿਦਾਈਨ ਹਮਲੇ ਸਬੰਧੀ ਗੱਲ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਕਾਇਰਤਾ ਭਰਪੂਰ ਹਰਕਤ ਹੈ ਅਤੇ ਗੱਲਬਾਤ ਰਾਹੀਂ ਇਸ ਦਾ ਸਥਾਈ ਹੱਲ ਕੱਢਿਆ ਜਾਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਕਦੋਂ ਤੱਕ ਸਾਡੇ ਜਵਾਨ ਆਪਣੀ ਜਾਨ ਕੁਰਬਾਨ ਕਰਦੇ ਰਹਿਣਗੇ? ਉਨ੍ਹਾਂ ਕਿਹਾ ਕਿ ਕਦੋਂ ਤੱਕ ਇਹ ਲੋਕ ਅਜਿਹਾ ਕਰਦੇ ਰਹਿਣਗੇ, ਉਨ੍ਹਾਂ ਨੂੰ ਸਜ਼ਾ ਦੇਣੀ ਪਵੇਗੀ ਅਤੇ ਇੱਕ ਦੂਜੇ ਨੂੰ ਕੋਸਣ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵਜੋਤ ਸਿੱਧੂ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਗਏ ਸਨ ਅਤੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੂੰ ਵੀ ਜੱਫੀ ਪਾ ਕੇ ਮਿਲੇ ਸਨ। ਇਸ ਤੋਂ ਬਾਅਦ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦਾ ਰਸਤਾ ਵੀ ਸਾਫ ਹੋਇਆ ਸੀ ਅਤੇ ਹੁਣ ਸਿੱਧੂ ਕੋਲੋਂ ਵੀ ਪੁਲਵਾਮਾ ਹਮਲੇ ਸਬੰਧੀ ਸਵਾਲ ਪੁੱਛੇ ਜਾ ਰਹੇ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …