ਕਿਹਾ – ਪੰਜਾਬ ਵਿਚ ਵੜ ਕੇ ਦਿਖਾਵੇ ਫੌਜ ਮੁਖੀ ਕਮਰ ਜਾਵੇਦ ਬਾਜਵਾ
ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਕੀਤੀ ਮੁਲਤਵੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੰਘੇ ਕੱਲ੍ਹ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਫਿਦਾਈਨ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ । ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਕੈਪਟਨ ਅਮਰਿੰਦਰ ਨੇ ਇਸ ਹਮਲੇ ਦੀ ਨਿਖੇਧੀ ਕੀਤੀ ਅਤੇ ਪਾਕਿਸਤਾਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਹੁਣ ਬਹੁਤ ਹੋ ਗਿਆ ਅਤੇ ਅਜਿਹੀਆਂ ਕਾਰਵਾਈਆਂ ਹੁਣ ਬਰਦਾਸ਼ਤ ਨਹੀਂ ਕੀਤੀ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਦੋਹਰੇ ਚਿਹਰੇ ਨੂੰ ਹੁਣ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਕੈਪਟਨ ਨੇ ਭਾਵੁਕ ਹੁੰਦਿਆਂ ਕਿਹਾ ਕਿ ਦੋਹਾਂ ਮੁਲਕਾਂ ਦੇ ਲੋਕ ਆਪਸ ਵਿਚ ਮਿਲਣਾ ਚਾਹੁੰਦੇ ਹਨ ਪਰ ਅਜਿਹੀਆਂ ਕਾਰਵਾਈਆਂ ਮਾਹੌਲ ਖ਼ਰਾਬ ਕਰ ਰਹੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਵਿਚ ਵੜ ਕੇ ਦਿਖਾਵੇ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪਾਕਿਸਤਾਨ ਨੂੰ ਜਵਾਬ ਦਿੱਤਾ ਜਾਵੇ ਅਤੇ ਕੇਂਦਰ ਸਰਕਾਰ ਨੂੰ ਹੁਣ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
Check Also
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ
ਦਸੰਬਰ ਮਹੀਨੇ ਦੇ ਅੰਤ ’ਚ ਹੋਣਗੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : …