ਪੰਜਾਬ ‘ਚ ਗੂੰਜਣ ਲੱਗੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ, ਇਮਰਾਨ ਖਾਨ ਅਤੇ ਕਮਰ ਜਾਵੇਦ ਬਾਜਵਾ ਦੇ ਪੁਤਲੇ ਫੂਕੇ
ਚੰਡੀਗੜ੍ਹ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ 44 ਜਵਾਨਾਂ ਵਿਚੋਂ ਚਾਰ ਜਵਾਨ ਪੰਜਾਬ ਦੇ ਵੀ ਸਨ। ਇਨ੍ਹਾਂ ਚਾਰਾਂ ਵਿੱਚੋਂ ਇੱਕ ਜਵਾਨ ਗੁਰਦਾਸਪੁਰ, ਦੂਜਾ ਤਰਨਤਾਰਨ, ਤੀਜਾ ਮੋਗਾ ਅਤੇ ਚੌਥਾ ਰੂਪਨਗਰ ਜ਼ਿਲ੍ਹੇ ਨਾਲ ਸਬੰਧਤ ਸੀ। ਇਨ੍ਹਾਂ ਵਿੱਚੋਂ ਮੋਗਾ ਜ਼ਿਲ੍ਹੇ ਦਾ ਜੈਮਲ ਸਿੰਘ ਸੀਆਰਪੀਐਫ ਕਾਫ਼ਲੇ ਦੀ ਬੱਸ ਚਲਾ ਰਿਹਾ ਸੀ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗੰਡੀਵਿੰਡ ਧੱਤਲ ਦਾ ਰਹਿਣ ਵਾਲਾ ਜਵਾਨ ਸੁਖਜਿੰਦਰ ਸਿੰਘ ਵੀ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋ ਗਿਆ। ਪੰਜਾਬ ਦਾ ਤੀਜਾ ਸ਼ਹੀਦ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਦਾ ਰਹਿਣ ਵਾਲਾ ਮਨਜਿੰਦਰ ਸਿੰਘ ਹੈ ਅਤੇ ਚੌਥਾ ਰੂਪਨਗਰ ਜ਼ਿਲ੍ਹੇ ਵਿਚ ਪੈਂਦੇ ਪਿੰਡ ਰੌਲੀ ਨਾਲ ਸਬੰਧਤ ਕੁਲਵਿੰਦਰ ਸਿੰਘ ਹੈ। ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਦੇ ਰੋਸ ਵਜੋਂ ਪੂਰੇ ਪੰਜਾਬ ਵਿਚ ਅੱਜ ਪਾਕਿਸਤਾਨ ਮੁਰਦਾਬਾਦ ਦੇ ਨਾਅਰਿਆਂ ਦੀ ਗੂੰਜ ਰਹੀ ਅਤੇ ਥਾਂ-ਥਾਂ ਰੋਸ ਮੁਜ਼ਾਹਰੇ ਕੀਤੇ ਗਏ। ਸੈਂਕੜਿਆਂ ਦੀ ਤਾਦਾਦ ਵਿਚ ਇਕੱਠੇ ਹੋਏ ਲੋਕਾਂ ਨੇ ਪਾਕਿਸਤਾਨ ਖਿਲਾਫ ਨਾਅਰੇ ਲਗਾਏ ਅਤੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪਾਕਿ ਦੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦੇ ਪੁਤਲੇ ਵੀ ਫੂਕੇ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …