ਨਿਰਮਲ ਸਿੰਘ ਧੜੇ ਦੇ ਪੰਜ ਮੈਂਬਰ ਜਿੱਤੇ ਅਤੇ ਸਰਬਜੀਤ ਸਿੰਘ ਧੜੇ ਦਾ ਇਕ ਹੀ ਮੈਂਬਰ ਜਿੱਤ ਸਕਿਆ
ਅੰਮ੍ਰਿਤਸਰ/ਬਿਊਰੋ ਨਿਊਜ਼
ਚੀਫ ਖ਼ਾਲਸਾ ਦੀਵਾਨ ਦੇ ਛੇ ਅਹੁਦੇਦਾਰਾਂ ਦੀ ਚੋਣ ਲਈ ਐਤਵਾਰ ਨੂੰ ਪਈਆਂ ਵੋਟਾਂ ਵਿਚ ਨਿਰਮਲ ਸਿੰਘ ਧੜੇ ਦੇ ਪੰਜ ਮੈਂਬਰ ਜਿੱਤ ਗਏ ਹਨ, ਜਦੋਂਕਿ ਸਰਬਜੀਤ ਸਿੰਘ ਧੜੇ ਦਾ ਇਕ ਮੈਂਬਰ ਹੀ ਜਿੱਤ ਸਕਿਆ। ਇਸ ਦੌਰਾਨ ਲੋਕ ਇਨਸਾਫ਼ ਪਾਰਟੀ ਵੱਲੋਂ ਚੀਫ ਖ਼ਾਲਸਾ ਦੀਵਾਨ ਦੇ ਦਫ਼ਤਰ ਦੇ ਬਾਹਰ ਚੋਣ ਪ੍ਰਕਿਰਿਆ ਬੰਦ ਕਰਾਉਣ ਲਈ ਰੋਸ ਵਿਖਾਵਾ ਵੀ ਕੀਤਾ ਗਿਆ। ਚੋਣ ਜਿੱਤਣ ਵਾਲਿਆਂ ਵਿਚ ਪ੍ਰਧਾਨ ਵਜੋਂ ਨਿਰਮਲ ਸਿੰਘ, ਮੀਤ ਪ੍ਰਧਾਨ ਵਜੋਂ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਅਮਰਜੀਤ ਸਿੰਘ ਬਾਂਗਾ, ਆਨਰੇਰੀ ਸਕੱਤਰ ਵਜੋਂ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਤੇ ਸਵਿੰਦਰ ਸਿੰਘ ਕੱਥੂਨੰਗਲ ਸ਼ਾਮਲ ਹਨ, ਜਦੋਂਕਿ ਸਥਾਨਕ ਪ੍ਰਧਾਨ ਦੇ ਅਹੁਦੇ ਲਈ ਸਰਬਜੀਤ ਸਿੰਘ ਧੜੇ ਵੱਲੋਂ ਹਰਮਿੰਦਰ ਸਿੰਘ ਫਰੀਡਮ ਨੇ ਜਿੱਤ ਪ੍ਰਾਪਤ ਕੀਤੀ ਹੈ।ਇਸੇ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਬਣੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਅਤੇ ਹੋਰ ਅਹੁਦੇਦਾਰਾਂ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …