ਕਿਹਾ – ਦੋ ਚਾਰ ਵਿਅਕਤੀਆਂ ਦੀ ਸ਼ਰਮਨਾਕ ਕਰਤੂਤ ਕਰਕੇ ਪੂਰੀ ਕੌਮ ਨੂੰ ਬਦਨਾਮ ਨਹੀਂ ਕੀਤਾ ਜਾ ਸਕਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਕਿ ਉਹ ਪੁਲਵਾਮਾ ਹਮਲੇ ਸਬੰਧੀ ਦਿੱਤੇ ਗਏ ਆਪਣੇ ਬਿਆਨ ‘ਤੇ ਅੱਜ ਵੀ ਕਾਇਮ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੋਸ਼ੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ, ਉਨ੍ਹਾਂ ਨੂੰ ਸਖਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਇਸ ਦੇ ਕਾਰਨ ਕਿਸੇ ਨਿਰਦੋਸ਼ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ। ਸਿੱਧੂ ਨੇ ਕਿਹਾ ਕਿ ਦੋ-ਚਾਰ ਵਿਅਕਤੀਆਂ ਦੀ ਸ਼ਰਮਨਾਕ ਕਰਤੂਤ ਕਰਕੇ ਪੂਰੀ ਕੌਮ ਨੂੰ ਬਦਨਾਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕਰਤਾਰਪੁਰ ਸਾਹਿਬ ਲਾਂਘੇ ਨੂੰ ਨਾ ਖੋਲ੍ਹਿਆ ਗਿਆ ਤਾਂ ਦਹਿਸ਼ਤਗਰਦਾਂ ਦੇ ਹੌਸਲੇ ਬੁਲੰਦ ਹੋ ਜਾਣਗੇ।
ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ‘ਚੋਂ ਕੱਢੇ ਜਾਣ ਸਬੰਧੀ ਨਵਜੋਤ ਸਿੱਧੂ ਨੇ ਕਿਹਾ ਕਿ ਮੈਨੂੰ ਅਜੇ ਤੱਕ ਨਾ ਤਾਂ ਸੋਨੀ ਚੈਨਲ ਅਤੇ ਨਾ ਹੀ ਕਪਿਲ ਸ਼ਰਮਾ ਵਲੋਂ ਅਜਿਹਾ ਕੋਈ ਸੰਦੇਸ਼ ਮਿਲਿਆ ਹੈ। ਮੈਂ ਅੱਜ ਵੀ ਇਸ ਸ਼ੋਅ ‘ਚ ਹਾਂ ਅਤੇ ਆਉਣ ਵਾਲੇ ਸਮੇਂ ਵਿਚ ਵੀ ਰਹਾਂਗਾ। ਕੁਝ ਲੋਕ ਇਸ ਤਰ੍ਹਾਂ ਦੀਆਂ ਝੂਠੀਆਂ ਅਫਵਾਹਾਂ ਫੈਲਾ ਕੇ ਮੇਰੀ ਛਵੀ ਖਰਾਬ ਕਰਨ ਦੀ ਸਾਜਿਸ਼ ਕਰ ਰਹੇ ਹਨ ਅਤੇ ਅਜਿਹੇ ਲੋਕਾਂ ਦੀ ਮੈਂ ਪ੍ਰਵਾਹ ਨਹੀਂ ਕਰਦਾ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …