Breaking News
Home / ਪੰਜਾਬ / ਬਜਟ ਸੈਸ਼ਨ ਦੌਰਾਨ ਮਜੀਠੀਆ ਅਤੇ ਸਿੱਧੂ ਵਿਚਕਾਰ ਤਿੱਖੀ ਬਹਿਸ

ਬਜਟ ਸੈਸ਼ਨ ਦੌਰਾਨ ਮਜੀਠੀਆ ਅਤੇ ਸਿੱਧੂ ਵਿਚਕਾਰ ਤਿੱਖੀ ਬਹਿਸ

ਸਪੀਕਰ ਨੇ ਅਕਾਲੀ-ਭਾਜਪਾ ਵਿਧਾਇਕਾਂ ਨੂੰ ਬਾਹਰ ਕੱਢਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਭਾਸ਼ਣ ਦੌਰਾਨ ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਨਵਜੋਤ ਸਿੱਧੂ ਵਿਚਾਲੇ ਤਿੱਖੀ ਬਹਿਸ ਹੋ ਗਈ। ਬਹਿਸ ਏਨੀ ਵਧ ਰਹੀ ਕਿ ਦੋਵਾਂ ਵਲੋਂ ਇਕ ਦੂਜੇ ‘ਤੇ ਨਿੱਜੀ ਹਮਲੇ ਵੀ ਹੋਣ ਲੱਗੇ। ਇਸ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੋਹਾਂ ਨੂੰ ਬੈਠਣ ਲਈ ਕਿਹਾ ਪਰ ਦੋਵਾਂ ਨੇ ਸਪੀਕਰ ਦੀ ਗੱਲ ਨਾ ਸੁਣੀ। ਜਿਸ ਤੋਂ ਬਾਅਦ ਸਪੀਕਰ ਵਲੋਂ ਅਕਾਲੀ-ਭਾਜਪਾ ਦੇ ਸਾਰੇ ਮੈਂਬਰਾਂ ਨੂੰ ਸਦਨ ਵਿਚੋਂ ਬਾਹਰ ਕੱਢਣ ਲਈ ਕਹਿ ਦਿੱਤਾ ਗਿਆ। ਇਸ ਦੇ ਨਾਲ ਹੀ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਵੀ ਕਰਨੀ ਪਈ ਸੀ। ਅਕਾਲੀਆਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਿੱਧੂ ਦੀਆਂ ਪਾਕਿ ਦੇ ਸਿੱਖ ਆਗੂ ਗੋਪਾਲ ਚਾਵਲਾ ਨਾਲ ਫੋਟੋਆਂ ਵੀ ਲਹਿਰਾਈਆਂ। ਅਕਾਲੀ-ਭਾਜਪਾ ਵਿਧਾਇਕ ਸਿੱਧੂ ਕੋਲੋਂ ਸਪੱਸ਼ਟੀਕਰਨ ਮੰਗ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਵੀ ਸਿੱਧੂ ਮਾਮਲੇ ‘ਤੇ ਪਹਿਲਾਂ ਹੀ ਵਾਕ ਆਊਟ ਕਰ ਗਈ।

Check Also

ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ

ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …