6.6 C
Toronto
Thursday, November 6, 2025
spot_img
Homeਪੰਜਾਬਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪੇਸ਼ ਕੀਤਾ ਕੈਪਟਨ ਸਰਕਾਰ ਦਾ ਤੀਜਾ ਬਜਟ

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪੇਸ਼ ਕੀਤਾ ਕੈਪਟਨ ਸਰਕਾਰ ਦਾ ਤੀਜਾ ਬਜਟ

ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਉਣ ਨਾਲ ਪੈਟਰੋਲ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 1 ਰੁਪਏ ਪ੍ਰਤੀ ਲੀਟਰ ਹੋਇਆ ਸਸਤਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅੱਜ ਕੈਪਟਨ ਸਰਕਾਰ ਦਾ ਤੀਜਾ ਬਜਟ ਪੇਸ਼ ਕਰ ਦਿੱਤਾ। ਕੈਪਟਨ ਸਰਕਾਰ ਨੇ ਵਿੱਤੀ ਵਰ੍ਹੇ 2019-20 ਦੌਰਾਨ ਪੰਜਾਬ ਵਾਸੀਆਂ ‘ਤੇ ਕੋਈ ਵੀ ਨਵਾਂ ਟੈਕਸ ਨਾ ਲਾਉਣ ਦਾ ਫੈਸਲਾ ਕੀਤਾ ਹੈ। ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਇਆ ਗਿਆ ਹੈ, ਜਿਸ ਨਾਲ ਪੈਟਰੋਲ ਦੀ ਕੀਮਤ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 1 ਰੁਪਏ ਪ੍ਰਤੀ ਲੀਟਰ ਘਟ ਗਈ ਹੈ। ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 8969 ਕਰੋੜ ਰੁਪਏ ਦੀ ਸਬਸਿਡੀ ਐਲਾਨੀ ਗਈ। ਤਮਗਾ ਜੇਤੂ ਖਿਡਾਰੀਆਂ ਲਈ ਸਰਕਾਰ ਨੇ 18 ਕਰੋੜ ਰੁਪਏ ਰੱਖੇ ਹਨ। ਪੇਂਡੂ ਆਵਾਸ ਯੋਜਨਾ ਤਹਿਤ ਗ਼ਰੀਬਾਂ ਲਈ ਘਰ ਮੁਹੱਈਆ ਕਰਵਾਉਣ ਲਈ 20 ਕਰੋੜ ਰੁਪਏ ਖਰਚੇ ਜਾਣਗੇ। ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੀ ਵੀ ਯੋਜਨਾ ਹੈ। ਜੱਲ੍ਹਿਆਂਵਾਲਾ ਬਾਗ਼ ਦੀ ਸ਼ਤਾਬਦੀ ਮੌਕੇ ਪੰਜ ਕਰੋੜ ਰੁਪਏ ਅਤੇ ਕਰਤਾਰਪੁਰ ਸਾਹਿਬ ਲਾਂਘੇ ਲਈ ਭਾਰਤੀ ਹਿੱਸੇ ਦੇ ਵਿਕਾਸ ਲਈ 25 ਕਰੋੜ ਰੱਖੇ ਗਏ ਹਨ।

RELATED ARTICLES
POPULAR POSTS