Breaking News
Home / ਪੰਜਾਬ / ਪੁਲਵਾਮਾ ਹਮਲੇ ‘ਚ ਪੰਜਾਬ ਦੇ ਸ਼ਹੀਦ ਹੋਏ ਚਾਰ ਜਵਾਨਾਂ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਦੇ ਵਿਧਾਇਕ ਦੇਣਗੇ ਇਕ-ਇਕ ਮਹੀਨੇ ਦੀ ਤਨਖਾਹ

ਪੁਲਵਾਮਾ ਹਮਲੇ ‘ਚ ਪੰਜਾਬ ਦੇ ਸ਼ਹੀਦ ਹੋਏ ਚਾਰ ਜਵਾਨਾਂ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਦੇ ਵਿਧਾਇਕ ਦੇਣਗੇ ਇਕ-ਇਕ ਮਹੀਨੇ ਦੀ ਤਨਖਾਹ

ਚਾਰ ਪੀੜਤ ਪਰਿਵਾਰਾਂ ਨੂੰ ਸਰਕਾਰ ਵਲੋਂ ਵੱਖਰੇ ਤੌਰ ‘ਤੇ 12-12 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਮਿਲੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਨ ਸਭਾ ਦੇ ਮੈਂਬਰਾਂ ਨੇ ਪੁਲਵਾਮਾ ਹਮਲੇ ‘ਚ ਪੰਜਾਬ ਨਾਲ ਸਬੰਧਿਤ ਸ਼ਹੀਦ ਹੋਏ ਚਾਰ ਜਵਾਨਾਂ ਦੇ ਪਰਿਵਾਰਾਂ ਲਈ ਆਮ ਸਹਿਮਤੀ ਨਾਲ ਇੱਕ-ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚਾਰ ਪਰਿਵਾਰਾਂ ਲਈ 12-12 ਲੱਖ ਰੁਪਏ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਲੰਘੇ ਕੱਲ੍ਹ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਆਨੰਦਪੁਰ ਸਾਹਿਬ ਨੇੜੇ ਪਿੰਡ ਰੌਲੀ ਵੀ ਗਏ। ਜਿਥੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿਸ਼ੇਸ਼ ਪਰਿਵਾਰਕ ਪੈਨਸ਼ਨ ਦੇਣ ਦਾ ਐਲਾਨ ਕੀਤਾ। ਇਹ ਪੈਨਸ਼ਨ ਨੌਕਰੀ ਦੇ ਇਵਜ਼ ਵਿੱਚ ਦਿੱਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦਾ ਕੋਈ ਵੀ ਹੋਰ ਬੱਚਾ ਨਹੀਂ ਹੈ ਅਤੇ ਸ਼ਹੀਦ ਜਵਾਨ ਅਣਵਿਆਹਿਆ ਸੀ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …