ਮੇਜਰ ਜਨਰਲ ਸਮੇਤ ਚਾਰ ਜਵਾਨ ਵੀ ਸ਼ਹੀਦ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਅੱਜ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਰੇ ਗਏ। ਫੌਜ ਦੇ ਸੂਤਰਾਂ ਨੇ ਦੱਸਿਆ ਕਿ ਪੁਲਵਾਮਾ ਵਿਚ ਲੰਘੀ 14 ਫਰਵਰੀ ਨੂੰ ਹੋਏ ਫਿਦਾਈਨ ਹਮਲੇ ਦਾ ਮਾਸਟਰ ਮਾਈਂਡ ਕਾਮਰਾਨ ਰਾਸ਼ਿਦ ਗਾਜ਼ੀ ਅਤੇ ਸਥਾਨਕ ਜੈਸ਼ ਅੱਤਵਾਦੀ ਬਿਲਾਲ ਅਹਿਮਦ ਨਾਈਕ ਮੁਕਾਬਲੇ ਵਿਚ ਮਾਰਿਆ ਗਿਆ। ਇਸ ਤੋਂ ਪਹਿਲਾਂ ਮੁਕਾਬਲੇ ਵਿਚ ਫੌਜ ਦੇ ਇਕ ਮੇਜਰ ਸਮੇਤ ਚਾਰ ਜਵਾਨ ਵੀ ਸ਼ਹੀਦ ਹੋ ਗਏ ਹਨ। ਇਸ ਦੌਰਾਨ ਇਕ ਆਮ ਨਾਗਰਿਕ ਦੇ ਵੀ ਮਾਰੇ ਜਾਣ ਦੀ ਖਬਰ ਹੈ। ਇਸ ਮੁਕਾਬਲੇ ਤੋਂ ਬਾਅਦ ਸਥਾਨਕ ਲੋਕਾਂ ਨੇ ਸੁਰੱਖਿਆ ਬਲਾਂ ‘ਤੇ ਪਥਰਾਅ ਵੀ ਕੀਤਾ। ਸੁਰੱਖਿਆ ਬਲਾਂ ਨੂੰ ਜੰਮੂ ਕਸ਼ਮੀਰ ਵਿਚ ਪੁਲਵਾਮਾ ਤੋਂ 10 ਕਿਲੋਮੀਟਰ ਦੂਰ ਪਿਗਲੇਨਾ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫੌਜ ਵਲੋਂ ਸਰਚ ਅਭਿਆਨ ਚਲਾਇਆ ਗਿਆ ਸੀ ਅਤੇ ਜਿਸ ਤੋਂ ਬਾਅਦ ਇਹ ਮੁਕਾਬਲਾ ਹੋਇਆ। ਧਿਆਨ ਰਹੇ ਕਿ ਪਿਛਲੇ ਚਾਰ ਦਿਨਾਂ ਵਿਚ 45 ਜਵਾਨ ਸ਼ਹੀਦ ਹੋ ਚੁੱਕੇ ਹਨ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …