ਐਸ.ਆਈ.ਟੀ . ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੀਤੀ ਪੁਸ਼ਟੀ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਅੱਜ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਹਿਰਾਸਤ ਵਿਚ ਲਿਆ ਹੈ। ਇਸਦੀ ਪੁਸ਼ਟੀ ਐੱਸ. ਆਈ. ਟੀ. ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੀਤੀ। ਉਮਰਾਨੰਗਲ ਨੂੰ ਹਿਰਾਸਤ ਵਿਚ ਲੈਣ ਦੀ ਇਹ ਇਸ ਮਾਮਲੇ ਵਿਚ ਸਭ ਤੋਂ ਵੱਡੀ ਕਾਰਵਾਈ ਹੈ। ਐਸ.ਆਈ.ਟੀ. ਨੇ ਪਿਛਲੇ ਦਿਨੀਂ ਪਰਮਰਾਜ ਉਮਰਾਨੰਗਲ ਨੂੰ ਸੰਮਣ ਭੇਜ ਕੇ ਬਕਾਇਦਾ ਪੁੱਛਗਿੱਛ ਵਿਚ ਸ਼ਾਮਲ ਹੋਣ ਲਈ ਵੀ ਕਿਹਾ ਸੀ। ਜਿਸ ਤੋਂ ਬਾਅਦ ਉਮਰਾਨੰਗਲ ਚੰਡੀਗੜ੍ਹ ‘ਚ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਵੀ ਹੋਏ ਸਨ। ਧਿਆਨ ਰਹੇ ਕਿ ਪਰਮਰਾਜ ਸਿੰਘ ਉਮਰਾਨੰਗਲ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਹਿਰਾਸਤ ਵਿਚ ਲਏ ਗਏ ਸਭ ਤੋਂ ਸੀਨੀਅਰ ਅਧਿਕਾਰੀ ਹਨ। ਇਸ ਤੋਂ ਪਹਿਲਾਂ ਜਾਂਚ ਟੀਮ ਨੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਸੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …