ਅੰਮ੍ਰਿਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਤੇ ਸੁਖਰਾਜ ਬੱਲ ਲੰਘੇ ਐਤਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਅੱਜ ਅੰਮ੍ਰਿਤਸਰ ਵਿੱਚ ਇਨ੍ਹਾਂ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਰੱਖੀ ਗਈ। ਇਸ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅੰਮ੍ਰਿਤਸਰ ਪੁੱਜੇ। ਇਨ੍ਹਾਂ ਵਿੱਚ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਸੁਖਬੀਰ ਬਾਦਲ ਤੇ ਹੋਰ ਕਈ ਵੱਡੇ ਆਗੂ ਸ਼ਾਮਲ ਹਨ। ਵਿਧਾਇਕਾ ਬਲਜਿੰਦਰ ਕੌਰ ਦਾ ਆਨੰਦ ਕਾਰਜ ਉਨ੍ਹਾਂ ਦੇ ਜੱਦੀ ਪਿੰਡ ਜਗ੍ਹਾ ਰਾਮ ਤੀਰਥ ਵਿੱਚ ਹੋਇਆ ਸੀ। ਉਨ੍ਹਾਂ ਦੇ ਪਤੀ ਸੁਖਰਾਜ ਬੱਲ ਵੀ ਮਾਝਾ ‘ਆਪ’ ਜ਼ੋਨ ਦੇ ਇੰਚਾਰਜ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਖਿਲਾਫ ਭੜਾਸ ਵੀ ਕੱਢੀ ਅਤੇ ਦੋਵਾਂ ਨੇ ਨਵਜੋਤ ਸਿੱਧੂ ਨੂੰ ਪੁਲਵਾਮਾ ਹਮਲੇ ਬਾਰੇ ਦਿੱਤੇ ਬਿਆਨ ‘ਤੇ ਘੇਰਿਆ।
Home / ਪੰਜਾਬ / ‘ਆਪ’ ਵਿਧਾਇਕਾ ਬਲਜਿੰਦਰ ਕੌਰ ਤੇ ਸੁਖਰਾਜ ਬੱਲ ਦੇ ਵਿਆਹ ਦੀ ਪਾਰਟੀ ‘ਚ ਪਹੁੰਚੇ ਅਰਵਿੰਦ ਕੇਜਰੀਵਾਲ ਅਤੇ ਸੁਖਬੀਰ ਬਾਦਲ
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …