21.5 C
Toronto
Friday, August 7, 2026
spot_img
Homeਪੰਜਾਬਮਸ਼ਹੂਰ ਪੰਜਾਬੀ ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ

ਮਸ਼ਹੂਰ ਪੰਜਾਬੀ ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ

ਸੰਗੀਤ ਜਗਤ ਵਿਚ ਸੋਗ ਦੀ ਲਹਿਰ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬੀ ਲੋਕ ਗਾਇਕ ਮਨਿੰਦਰ ਮੰਗਾ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਦਿਹਾਂਤ ਹੋ ਗਿਆ। ਮੰਗਾ ਨੂੰ ਲੀਵਰ ਦੀ ਬਿਮਾਰੀ ਦੇ ਚੱਲਦਿਆਂ ਇਲਾਜ ਲਈ ਚੰਡੀਗੜ੍ਹ ਦੇ ਪੀ.ਜੀ.ਆਈ. ਵਿਖੇ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਆਖ਼ਰੀ ਸਾਹ ਲਏ ਹਨ। ਜ਼ਿਕਰਯੋਗ ਹੈ ਕਿ ਲੋਕ ਗਾਇਕ ਮਨਿੰਦਰ ਮੰਗਾ ਨੇ ਕਈ ਹਿੱਟ ਗੀਤ ਪੰਜਾਬੀ ਸੰਗੀਤ ਜਗਤ ਦੀ ਝੋਲੀ ਵਿਚ ਪਾਏ ਹਨ। ਮਨਿੰਦਰ ਮੰਗਾ ਦੇ ਦੇਹਾਂਤ ‘ਤੇ ਸਮੁੱਚੇ ਕਲਾਕਾਰ ਜਗਤ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

RELATED ARTICLES
POPULAR POSTS