ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਚਰਨਜੀਤ ਸ਼ਰਮਾ ਕੋਲੋਂ ਹੋਏ ਖੁਲਾਸਿਆਂ ਤੋਂ ਬਾਅਦ ਉਮਰਾਨੰਗਲ ਦੀ ਹੋਈ ਸੀ ਗ੍ਰਿਫਤਾਰੀ
ਫਰੀਦਕੋਟ/ਬਿਊਰੋ ਨਿਊਜ਼
ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸ.ਆਈ.ਟੀ. ਨੇ ਲੰਘੇ ਕੱਲ੍ਹ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫਤਾਰ ਕੀਤਾ ਸੀ। ਉਮਰਾਨੰਗਲ ਨੂੰ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ । ਜਾਂਚ ਟੀਮ ਨੇ ਉਮਰਾਨੰਗਲ ਕੋਲੋਂ ਪੁੱਛਗਿੱਛ ਲਈ 10 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ, ਪਰ ਮਾਨਯੋਗ ਜੱਜ ਨੇ ਉਮਰਾਨੰਗਲ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਜਾਰੀ ਕੀਤੇ। ਧਿਆਨ ਰਹੇ ਕਿ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਉਮਰਾਨੰਗਲ ਪੁਲਿਸ ਦੇ ਸਭ ਤੋਂ ਸੀਨੀਅਰ ਅਧਿਕਾਰੀ ਹਨ। ਇਸ ਮਾਮਲੇ ਵਿੱਚ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਹੋਇਆ ਹੈ, ਜਿਸ ਦੇ ਖੁਲਾਸਿਆਂ ਤੋਂ ਬਾਅਦ ਹੀ ਉਮਰਾਨੰਗਲ ਦੀ ਗ੍ਰਿਫਤਾਰੀ ਹੋਈ ਹੈ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …