ਰੰਧਾਵੇ ਨੇ ਕਿਹਾ -ਮਜੀਠੀਆ ਦੇ ਦਾਦੇ ਨੇ ਜਨਰਲ ਡਾਇਰ ਨੂੰ ਰਾਤ ਦਾ ਖਾਣਾ ਖੁਆਇਆ
ਮਜੀਠੀਆ ਦਾ ਜਵਾਬ – ਰੰਧਾਵੇ ਦੇ ਪਿਤਾ ਨੇ ਹਰਿਮੰਦਰ ਸਾਹਿਬ ‘ਤੇ ਹਮਲੇ ਲਈ ਇੰਦਰਾ ਗਾਂਧੀ ਦਾ ਕੀਤਾ ਸੀ ਧੰਨਵਾਦ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਵਿਚ ਅੱਜ ਕਾਂਗਰਸੀ ਅਤੇ ਅਕਾਲੀ ਵਿਧਾਇਕਾਂ ਨੇ ਇਕ ਦੂਜੇ ‘ਤੇ ਦੂਸ਼ਣਬਾਜ਼ੀ ਕੀਤੀ ਹੈ। ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬਿਕਰਮ ਮਜੀਠੀਆ ਦੇ ਦਾਦਾ ਨੇ ਜਨਰਲ ਡਾਇਰ ਦੀ ਖੁਸ਼ਾਮਾਦ ਕਰਦਿਆਂ ਉਸ ਲਈ ਰਾਤ ਦੇ ਖਾਣੇ ਦਾ ਪ੍ਰਬੰਧ ਕੀਤਾ ਸੀ। ਇਸ ਸਬੰਧੀ ਬਿਕਰਮ ਮਜੀਠੀਆ ਨੇ ਕਿਹਾ ਕਿ ਰੰਧਾਵੇ ਕੋਲ ਜੇਕਰ ਇਸ ਸਬੰਧੀ ਸਬੂਤ ਹਨ ਤਾਂ ਉਹ ਪੇਸ਼ ਕਰਨ। ਬਹਿਸ ਮੌਕੇ ਮਜੀਠੀਆ ਨੇ ਦਾਅਵਾ ਕੀਤਾ ਕਿ ਸੁਖਜਿੰਦਰ ਰੰਧਾਵਾ ਦੇ ਪਿਤਾ ਨੇ ਹਰਿਮੰਦਰ ਸਾਹਿਬ ‘ਤੇ ਫ਼ੌਜੀ ਕਾਰਵਾਈ ਮਗਰੋਂ ਇੰਦਰਾ ਗਾਂਧੀ ਦਾ ਧੰਨਵਾਦ ਕੀਤਾ ਸੀ। ਰੰਧਾਵਾ ਨੇ ਮਜੀਠੀਆ ਦੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਪੰਜਾਬ ਵਿੱਚੋਂ ਅੱਤਵਾਦ ਖ਼ਤਮ ਕਰਨ ਬਾਰੇ ਗੱਲ ਕੀਤੀ ਸੀ। ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਵਿਧਾਇਕਾਂ ਨੇ ਪਾਕਿਸਤਾਨ ਨੂੰ ਅੱਤਵਾਦੀ ਦੇਸ਼ ਐਲਾਨੇ ਜਾਣ ਸਬੰਧੀ ਮਤਾ ਖਾਰਜ ਕਰਨ ‘ਤੇ ਰੋਸ ਵਜੋਂ ਵਿਧਾਨ ਸਭਾ ਵਿੱਚੋਂ ਵਾਕਆਊਟ ਵੀ ਕਰ ਦਿੱਤਾ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …