15.1 C
Toronto
Wednesday, October 14, 2026
spot_img
HomeUncategorizedਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਹਾਈਕੋਰਟ ਨੇ ਇੱਕ ਹੋਰ ਪੁਲਿਸ ਮੁਲਾਜ਼ਮ ਨੂੰ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਹਾਈਕੋਰਟ ਨੇ ਇੱਕ ਹੋਰ ਪੁਲਿਸ ਮੁਲਾਜ਼ਮ ਨੂੰ ਦਿੱਤੀ ਰਾਹਤ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਹਾਈਕੋਰਟ ਨੇ ਇੱਕ ਹੋਰ ਪੁਲਿਸ ਮੁਲਾਜ਼ਮ ਨੂੰ ਦਿੱਤੀ ਰਾਹਤਇੰਸਪੈਕਟਰ ਅਮਰਜੀਤ ਸਿੰਘ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐਸ.ਆਈ.ਟੀ. ਵੱਲੋਂ ਸੰਮਨ ਕੀਤੇ ਜਾ ਚੁੱਕੇ ਪੁਲਿਸ ਮੁਲਾਜ਼ਮ ਅਮਰਜੀਤ ਸਿੰਘ ਨੂੰ ਹਾਈਕੋਰਟ ਵੱਲੋਂ ਰਾਹਤ ਦਿੰਦਿਆਂ ਉਸਦੀ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਅਮਰਜੀਤ ਸਿੰਘ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸੀ। ਇੰਸਪੈਕਟਰ ਅਮਰਜੀਤ ਸਿੰਘ ਨੇ ਹਾਈਕੋਰਟ ‘ਚ ਆਪਣੀ ਗ੍ਰਿਫਤਾਰੀ ‘ਤੇ ਸਟੇਅ ਲਾਉਣ ਲਈ ਅਰਜ਼ੀ ਪਾਈ ਸੀ ਜਿਸ ‘ਤੇ ਅੱਜ ਅਦਾਲਤ ਨੇ ਫਿਲਹਾਲ ਸਟੇਅ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਅਦਾਲਤ ਨੇ ਸਾਬਕਾ ਐਸ.ਪੀ. ਬਿਕਰਮਜੀਤ ਅਤੇ ਇੰਸਪੈਕਟਰ ਪਰਦੀਪ ਸਿੰਘ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ। ਇਹ ਵੀ ਜ਼ਿਕਰਯੋਗ ਹੈ ਕਿ ਐਸ.ਆਈ.ਟੀ. ਨੇ ਗੋਲੀਕਾਂਡ ਮਾਮਲੇ ਵਿਚ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਜਿਸ ਨੂੰ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ।

RELATED ARTICLES
POPULAR POSTS