ਸਪੱਸ਼ਟ ਜਵਾਬ ਨਾ ਮਿਲਣ ‘ਤੇ ਕੀਤਾ ਵਾਕ ਆਊਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਅੱਜ ਵੀ ਹੰਗਾਮਿਆਂ ਭਰਪੂਰ ਰਹੀ। ਅਕਾਲੀ-ਭਾਜਪਾ ਦੇ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਸਦਨ ਵਿਚੋਂ ਵਾਕ ਆਊਟ ਕੀਤਾ। ‘ਆਪ’ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਮੁੱਦਾ ਚੁੱਕਿਆ ਕਿ ਪੰਜਾਬ ਦੇ ਭਗੌੜਿਆਂ ਦੀਆਂ ਤਸਵੀਰਾਂ ਜਨਤਕ ਥਾਵਾਂ ‘ਤੇ ਲਗਾ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਧਿਆਨ ਰਹੇ ਕਿ ਪੰਜਾਬ ਪੁਲਿਸ ਵੱਲੋਂ 7353 ਮੁਲਜ਼ਮਾਂ ਨੂੰ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ ਪਰ ਇਨ੍ਹਾਂ ਦੀ ਗ੍ਰਿਫਤਾਰੀ ਲਈ ਕੋਈ ਸਰਗਰਮੀ ਨਹੀਂ ਵਿਖਾਈ ਦੇ ਰਹੀ। ‘ਆਪ’ ਦੇ ਵਿਧਾਇਕਾਂ ਨੇ ਇਹ ਮੁੱਦਾ ਵਿਧਾਨ ਸਭਾ ਵਿੱਚ ਚੁੱਕਿਆ। ਤਸੱਲੀਬਖਸ਼ ਜਵਾਬ ਨਾ ਮਿਲਣ ਉਤੇ ‘ਆਪ’ ਵਿਧਾਇਕਾਂ ਨੇ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਵਾਕਆਊਟ ਕਰ ਦਿੱਤਾ।

