ਬ੍ਰਿਟੇਨ ਮੰਗੇ ਭਾਰਤ ਕੋਲੋਂ ਮੁਆਫ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਨੇ ਅੱਜ ਸਰਬ ਸੰਮਤੀ ਨਾਲ ਉਸ ਮਤੇ ਨੂੰ ਪਾਸ ਕਰ ਦਿੱਤਾ, ਜਿਸ ਵਿਚ ਜੱਲ੍ਹਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਲਈ ਬ੍ਰਿਟਿਸ਼ ਸਰਕਾਰ ਦੇ ਭਾਰਤ ਸਰਕਾਰ ਕੋਲੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਮਤਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਸਦਨ ਵਿਚ ਪੇਸ਼ ਕੀਤਾ ਸੀ, ਜਿਸ ਨੂੰ ਸਾਰੀਆਂ ਸਿਆਸੀ ਪਾਰਟੀਆਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।
ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਸਬੰਧੀ ਕਿਹਾ ਕਿ ਇਸ ਲਾਂਘੇ ਲਈ ਵੀਜ਼ੇ ਨੂੰ ਮੁੱਦਾ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਇਸ ਲਈ ਵੀਜ਼ੇ ਦੀ ਹੀ ਲੋੜ ਹੈ ਤਾਂ ਫਿਰ ਸ਼ਰਧਾਲੂ ਵਾਹਗਾ ਬਾਰਡਰ ਰਾਹੀਂ ਵੀ ਜਾ ਸਕਦੇ ਹਨ। ਕੈਪਟਨ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਲਈ ਅਧਾਰ ਕਾਰਡ ਜਾਂ ਕੋਈ ਹੋਰ ਪਛਾਣ ਪੱਤਰ ਦਿਖਾਉਣਾ ਲਾਜ਼ਮੀ ਬਣਾਇਆ ਜਾ ਸਕਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਜੇਕਰ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰੀਏ ਤਾਂ ਪੰਜਾਬ ਨੂੰ 65 ਹਜ਼ਾਰ ਕਰੋੜ ਰੁਪਏ ਦੀ ਜ਼ਰੂਰਤ ਹੈ ਪਰ ਸੂਬੇ ਕੋਲ ਇੰਨੀ ਅਦਾਇਗੀ ਕਰਨ ਲਈ ਲੋੜੀਂਦੇ ਪੈਸੇ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੀ ਆਮਦਨ ਵਧੀ ਤਾਂ ਕਰਜ਼ਾ ਮੁਆਫ਼ ਕਰਨ ਲਈ ਸਰਕਾਰ ਕਰਜ਼ਾ ਹੱਦ ਜ਼ਰੂਰ ਵਧਾਏਗੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …