ਜੈਪੁਰ : ਜਾਸੂਸੀ ਦੇ ਮਾਮਲੇ ਵਿਚ ਜੈਪੁਰ ਦੀ ਸੈਂਟਰਲ ਜੇਲ੍ਹ ਵਿਚ ਬੰਦ ਪਾਕਿਸਤਾਨੀ ਨਾਗਰਿਕ ਸ਼ਾਕਿਰ ਉਲ ਉਰਫ ਮੁਹੰਮਦ ਹਨੀਫ ਦੀ ਅੱਜ ਹੱਤਿਆ ਕਰ ਦਿੱਤੀ ਗਈ। ਐਡੀਸ਼ਨਲ ਪੁਲਿਸ ਕਮਿਸ਼ਨਰ ਲਛਮਣ ਗੌੜ ਨੇ ਦੱਸਿਆ ਕਿ ਪਾਕਿਸਤਾਨੀ ਕੈਦੀ ਦੀ ਹੱਤਿਆ ਪੱਥਰ ਮਾਰ ਕੇ ਕੀਤੀ ਗਈ ਹੈ ਅਤੇ ਵਾਰਦਾਤ ਨੂੰ ਚਾਰ ਕੈਦੀਆਂ ਨੇ ਅੰਜਾਮ ਦਿੱਤਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਟੀ.ਵੀ. ਦੀ ਆਵਾਜ਼ ਘੱਟ ਕਰਨ ਨੂੰ ਲੈ ਕੇ ਇਨ੍ਹਾਂ ਵਿਚ ਝਗੜਾ ਹੋ ਗਿਆ ਸੀ। ਇਸ ਵਾਰਦਾਤ ਨੂੰ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚ ਵਧੇ ਤਣਾਅ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਇਸ ਤੋਂ ਬਾਅਦ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਬੰਦ ਪਾਕਿਸਤਾਨੀ ਕੈਦੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਸੈਂਟਰਲ ਜੇਲ੍ਹ ਵਿੱਚ ਇਸ ਵੇਲੇ 35 ਪਾਕਿ ਕੈਦੀ ਸਜ਼ਾ ਕੱਟ ਰਹੇ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …