ਪਾਕਿ ਹਾਈ ਕਮਿਸ਼ਨਰ ਦਫ਼ਤਰ ਦੇ ਬਾਹਰ ਭਾਰਤੀ
ਭਾਈਚਾਰੇ ਨੇ ਕੀਤਾ ਪ੍ਰਦਰਸ਼ਨ
ਟੋਰਾਂਟੋ/ਬਿਊਰੋ ਨਿਊਜ਼ : ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਕਾਰਨ ਕੈਨੇਡਾ ਵਿਚ ਵੀ ਰੋਸ ਦੀ ਲਹਿਰ ਹੈ। ਵਿਦੇਸ਼ਾਂ ਵਿਚ ਵੱਸਦਾ ਭਾਰਤੀ ਭਾਈਚਾਰਾ ਇਸ ਹਮਲੇ ਦੀ ਨਿੰਦਾ ਕਰਦਿਆਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਿਹਾ ਹੈ। ਲੰਘੇ ਐਤਵਾਰ ਨੂੰ ਟੋਰਾਂਟੋ ਸਥਿਤ ਪਾਕਿਸਤਾਨ ਹਾਈ ਕਮਿਸ਼ਨਰ ਦਫਤਰ ਦੇ ਬਾਹਰ ਭਾਰਤੀ ਭਾਈਚਾਰੇ ਤੇ ਇੰਡੋ-ਕੈਨੇਡੀਅਨ ਸੰਸਥਾ ਦੇ ਵਰਕਰਾਂ ਨੇ ਅੱਤਵਾਦੀ ਹਮਲੇ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਪੁਲਵਾਮਾ ਹਮਲੇ ਵਿਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਵਿਚ ਸਰਗਰਮ ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਨੇ ਲਈ ਹੈ। ਪ੍ਰਦਰਸ਼ਨ ਕਰਨ ਵਾਲਿਆਂ ਨੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਏ। ਉਨ੍ਹਾਂ ਨੇ ਹੱਥਾਂ ਵਿਚ ਬੈਨਰ ਅਤੇ ਪੋਸਟਰ ਫੜੇ ਹੋਏ ਸਨ। ਜ਼ਿਕਰਯੋਗ ਹੈ ਕਿ ਕੈਨੇਡਾ, ਅਮਰੀਕਾ, ਯੂਰਪ ਤੇ ਹੋਰ 48 ਦੇਸ਼ਾਂ ਵੱਲੋਂ ਭਾਰਤ ਵਿੱਚ ਹੋਏ ਇਸ ਅੱਤਵਾਦੀ ਹਮਲੇ ਦੀ ਨਿਖੇਧੀ ਕੀਤੀ ਗਈ ਹੈ।
ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਦਾ ਕੈਨੇਡਾ ‘ਚ ਰੋਸ
RELATED ARTICLES

