ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਅਟਲਾਂਟਿਕ ਤੱਟ ‘ਤੇ ਸਥਿਤ ਇਕ ਘਰ ਵਿਚ ਅੱਗ ਲੱਗਣ ਕਾਰਨ ਇਸ ਘਟਨਾ ਵਿਚ ਇਕ ਹੀ ਪਰਿਵਾਰ ਦੇ 7 ਬੱਚਿਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੀੜਤ ਪਰਿਵਾਰ ਸੀਰੀਆਈ ਸ਼ਰਨਾਰਥੀ ਸਨ। ਅੱਗ ਲੱਗਣ ਦੀ ਘਟਨਾ ਦੀ ਜਾਂਚ ਕਰ ਰਹੀ ਹਲੀਫੈਕਸ ਪੁਲਿਸ ਨੇ ਕਿਹਾ ਕਿ ਇਸ ਘਟਨਾ ਦੌਰਾਨ ਬੱਚਿਆਂ ਦੀ ਮੌਤ ਹੋਈ ਹੈ। ਜਾਣਕਾਰੀ ਅਨੁਸਾਰ ਮਰਨ ਵਾਲੇ ਬੱਚਿਆਂ ਵਿਚ ਅਬਦੁੱਲਾ ਸਿਰਫ਼ 3 ਮਹੀਨੇ ਦਾ ਸੀ ਜਦਕਿ ਰਾਣਾ 2 ਸਾਲ, ਹਾਲਾ 3 ਸਾਲ, ਓਲਾ 8 ਸਾਲ, ਮਹਿਮੂਦ 9 ਸਾਲ, ਰੋਲਾ 12 ਸਾਲ ਅਤੇ ਅਹਿਮਦ 14 ਸਾਲ ਦਾ ਸੀ। ਅੱਗ ਲੱਗਣ ਕਾਰਨ ਵਾਪਰ ਇਸ ਹਾਦਸੇ ਦੌਰਾਨ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਵੀ ਖ਼ਬਰ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਦੁਖਦਾਈ ਘਟਨਾ ਦੌਰਾਨ ਮਾਰੇ ਗਏ ਬੱਚਿਆਂ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …