ਟੋਰਾਂਟੋ/ਬਿਊਰੋ ਨਿਊਜ਼
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸੀਨੀਅਰ ਸਲਾਹਕਾਰ ਗੇਰਾਲਡ ਬੱਟਸ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੱਟਸ ਨੇ ਉਨ੍ਹਾਂ ਦੋਸ਼ਾਂ ਦਾ ਖੰਡਨ ਵੀ ਕੀਤਾ ਕਿ ਉਨ੍ਹਾਂ ਨੇ ਇੱਕ ਪ੍ਰਮੁੱਖ ਕੈਨੇਡੀਅਨ ਇੰਜਨੀਅਰਿੰਗ ਕੰਪਨੀ ਵਿਰੁੱਧ ਮੁਕੱਦਮੇ ਨੂੰ ਲੈ ਕੇ ਦੇਸ਼ ਦੇ ਸਾਬਕਾ ਅਟਾਰਨੀ ਜਨਰਲ ਤੇ ਦਬਾਅ ਪਾਇਆ ਸੀ। ਗੋੇਰਾਲਡ ਬੱਟਸ ਟਰੂਡੋ ਦੇ ਕਰੀਬੀ ਸਲਾਹਕਾਰ ਰਹਿਣ ਦੇ ਨਾਲ-ਨਾਲ ਉਨ੍ਹਾਂ ਦੇ ਚੰਗੇ ਦੋਸਤ ਵੀ ਰਹੇ। ਉਹ ਇੰਜਨੀਅਰਿੰਗ ਕੰਪਨੀ ਵਿਰੁੱਧ ਮੁਕੱਦਮੇ ਦੇ ਮਾਮਲੇ ਵਿੱਚ ਘਿਰੇ ਹੋਏ ਸੀ।
ਜ਼ਿਕਰਯੋਗ ਕਿ ਇਸ ਤੋਂ ਪਹਿਲਾਂ ਸਾਬਕਾ ਅਟਾਰਨੀ ਜਨਰਲ ਤੇ ਵੈਨਕੂਵਰ-ਗਰੈਨਵਿਲ ਤੋਂ ਸੰਸਦ ਮੈਂਬਰ ਜੋਡੀ ਵਿਲਸਨ ਰੇਬੋਲਡ ਨੇ ਵੀ ਕੈਬਨਿਟ ਤੋਂ ਅਸਤੀਫ਼ਾ ਦਿੱਤਾ ਸੀ। ਇਹ ਅਸਤੀਫਾ ਪ੍ਰਧਾਨ ਮੰਤਰੀ ਦਫ਼ਤਰ ਨਾਲ ਚੱਲ ਰਹੇ ਵਿਵਾਦ ਕਰਕੇ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਦਫ਼ਤਰ ਨੇ ਕਥਿਤ ਤੌਰ ‘ਤੇ ਰੇਬੋਲਡ ਨੂੰ ਕਿਊਬੈਕ ਦੀ ਨਾਮੀ ਇੰਜਨੀਅਰਿੰਗ ਕੰਪਨੀ ਨੂੰ ਅਪਰਾਧਿਕ ਮਾਮਲੇ ਤੋਂ ਬਚਾਉਣ ਲਈ ਦਬਾਅ ਪਾਇਆ ਸੀ।
ਗੇਰਾਲਡ ਬੱਟਸ ਨੇ ਆਖਿਆ ਕਿ ਇਸ ਤਰ੍ਹਾਂ ਦੇ ਦੋਸ਼ ਟਰੂਡੋ ਤੇ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮ ਤੋਂ ਉਸ ਸਮੇਂ ਸਾਰਿਆਂ ਦਾ ਧਿਆਨ ਭਟਕਾ ਰਹੇ ਹਨ ਜਦੋਂ ਅਗਲੀਆਂ ਫੈਡਰਲ ਚੋਣਾਂ ਵਿੱਚ ਹੁਣ ਮਸ੍ਹਾ ਨੌਂ ਮਹੀਨੇ ਦਾ ਸਮਾਂ ਰਹਿ ਗਿਆ ਹੈ। ਇਸ ਲਈ ਉਨ੍ਹਾਂ ਦੇ ਪਾਸੇ ਹੋ ਜਾਣ ਵਿੱਚ ਹੀ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਆਫਿਸ ਦੀ ਭਲਾਈ ਨਜ਼ਰ ਆ ਰਹੀ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …