Breaking News
Home / ਪੰਜਾਬ / ਜਲ੍ਹਿਆਂਵਾਲਾ ਬਾਗ ਖੂਨੀ ਸਾਕੇ ਦੀ ਪੰਜਾਬ ਵਿਧਾਨ ਸਭਾ ‘ਚ ਗੂੰਜ

ਜਲ੍ਹਿਆਂਵਾਲਾ ਬਾਗ ਖੂਨੀ ਸਾਕੇ ਦੀ ਪੰਜਾਬ ਵਿਧਾਨ ਸਭਾ ‘ਚ ਗੂੰਜ

ਮਾਫੀ ਮੰਗੇ ਬਰਤਾਨੀਆ, ਮਤਾ ਹੋਇਆ ਪਾਸ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਨੇ ਜੱਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਲਈ ਬਰਤਾਨਵੀ ਸਰਕਾਰ ਨੂੰ ਜ਼ਿੰਮੇਵਾਰ ਦੱਸਦੇ ਹੋਏ ਇਸ ਖੂਨੀ ਸਾਕੇ ਦੀ ਮਾਫੀ ਮੰਗਵਾਉਣ ਲਈ ਕੇਂਦਰ ਸਰਕਾਰ ‘ਤੇ ਦਬਾਅ ਪਾਉਣ ਦਾ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਸਦਨ ਵਿਚ ਮਤਾ ਪੇਸ਼ ਕਰਦਿਆਂ ਕਿਹਾ ਕਿ ਇਸ ਵਰ੍ਹੇ ਜੱਲ੍ਰਿਆਂਵਾਲਾ ਬਾਗ ਦਾ 100 ਸਾਲਾ ਸ਼ਤਾਬਦੀ ਵਰ੍ਹਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰਤਾਨਵੀ ਸਮਾਰਾਜ ਨੂੰ ਇਸ ਗੈਰ-ਜਿੰਮੇਵਾਰਾਨਾ ਕਾਰਵਾਈ ਦੀ ਗੰਭੀਰਤਾ ਦਾ ਪਤਾ ਲੱਗ ਗਿਆ ਸੀ, ਜਿਸ ਦਾ ਸਬੂਤ ਜਨਰਲ ਡਾਇਰ ਦੀ ਬ੍ਰਿਟਿਸ਼ ਫੌਜ ਵਿਚੋਂ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਸੀ। ਉਨ੍ਹਾਂ ਦੱਸਿਆ ਕਿ ਨੋਬਲ ਪੁਰਸਕਾਰ ਜੇਤੂ ਰਾਬਿੰਦਰਨਾਥ ਟੈਗੋਰ ਨੇ ਇਸਦੇ ਵਿਰੋਧ ਵਿਚ ਨਾਈਟਹੁੱਡ ਦਾ ਖਿਤਾਬ ਵਾਪਸ ਕਰ ਦਿੱਤਾ ਸੀ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਬਰਤਾਨਵੀ ਸਾਮਰਾਜ ਦੇ ਰੋਲਟ ਐਕਟ ਖਿਲਾਫ 13 ਅਪ੍ਰੈਲ, 1999 ਨੂੰ ਵਿਸਾਖੀ ਵਾਲੇ ਦਿਨ ਜੱਲ੍ਹਿਆਂਵਾਲਾ ਬਾਗ ‘ਚ ਇਕੱਤਰ ਹੋਏ ਬੇਕਸੂਰ ਲੋਕਾਂ ਤੇ ਸਾਜਿਸ਼ ਤਹਿਤ ਇਹ ਕਾਇਰਤਾ ਪੂਰਨ ਹਮਲਾ ਕੀਤਾ ਗਿਆ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਭਾਰਤ ਵਾਸੀਆਂ ਅਤੇ ਵਿਦੇਸ਼ਾਂ ਵਿਚ ਵਸਦੇ ਭਾਰਤੀ ਭਾਈਚਾਰੇ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣ ਲਈ ਇਨ੍ਹਾਂ ਤੱਥਾਂ ਦੀ ਰੌਸ਼ਨੀ ਵਿਚ ਭਾਰਤ ਲਈ ਮਾਫੀ ਵਾਸਤੇ ਬਰਤਾਨਵੀ ਸਰਕਾਰ ‘ਤੇ ਦਬਾਅ ਪਾਉਣ ਲਈ ਇਹ ਢੁਕਵਾਂ ਸਮਾ ਹੈ।
ਬਰਤਾਨੀਆ ਬਖਸ਼ਾ ਸਕਦੈ ਭੁੱਲ!
ਲੰਡਨ : ਸੌ ਸਾਲ ਪਹਿਲਾਂ ਜੱਲ੍ਹਿਆਂਵਾਲਾ ਬਾਗ ਵਿਚ ਹੋਏ ਕਤਲੇਆਮ ‘ਤੇ ਬਰਤਾਨੀਆ ਸਰਕਾਰ ਮਾਫੀ ਮੰਗਣ ‘ਤੇ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਬਰਤਾਨੀਆ ਸਰਕਾਰ ਦੀ ਮੰਤਰੀ ਨੇ ਸੰਸਦ ਵਿਚ ਦਿੱਤੀ। ਭਾਰਤੀ ਮੂਲ ਦੇ ਕਈ ਬ੍ਰਿਟਿਸ਼ ਸੰਸਦ ਮੈਂਬਰਾਂ ਤੇ ਜੱਲ੍ਹਿਆਂਵਾਲਾ ਬਾਗ ਕਤਲੇਆਮ ਦੀ ਸ਼ਤਾਬਦੀ ਪ੍ਰੋਗਰਾਮ ਕਰਵਾ ਰਹੀ ਕਮੇਟੀ ਨੇ ਬ੍ਰਿਟਿਸ਼ ਸਰਕਾਰ ਤੋਂ ਘਟਨਾ ‘ਤੇ ਮਾਫੀ ਮੰਗਣ ਦੀ ਮੰਗ ਕੀਤੀ ਹੈ।

Check Also

ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ

    ਲੁਧਿਆਣਾ,  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ …