ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐਸ.ਆਈ.ਟੀ. ਵੱਲੋਂ ਸੰਮਨ ਕੀਤੇ ਜਾ ਚੁੱਕੇ ਪੁਲਿਸ ਮੁਲਾਜ਼ਮ ਅਮਰਜੀਤ ਸਿੰਘ ਨੂੰ ਹਾਈਕੋਰਟ ਵੱਲੋਂ ਰਾਹਤ ਦਿੰਦਿਆਂ ਉਸਦੀ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਅਮਰਜੀਤ ਸਿੰਘ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸੀ। ਇੰਸਪੈਕਟਰ ਅਮਰਜੀਤ ਸਿੰਘ ਨੇ ਹਾਈਕੋਰਟ ‘ਚ ਆਪਣੀ ਗ੍ਰਿਫਤਾਰੀ ‘ਤੇ ਸਟੇਅ ਲਾਉਣ ਲਈ ਅਰਜ਼ੀ ਪਾਈ ਸੀ ਜਿਸ ‘ਤੇ ਅਦਾਲਤ ਨੇ ਫਿਲਹਾਲ ਸਟੇਅ ਲਗਾ ਦਿੱਤੀ ਹੈ।

