ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਚੁੱਕੇ ਜਸਟਿਸ ਰਣਜੀਤ ਸਿੰਘ ਦੀ ਪਟੀਸ਼ਨ ‘ਤੇ ਹੋਈ ਸੁਣਵਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਚੁੱਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਭਰੋਸੇਯੋਗਤਾ ‘ਤੇ ਸਵਾਲ ਚੁੱਕਣ ਵਾਲੇ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਅਦਾਲਤ ਨੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਮਾਨਯੋਗ ਜੱਜ ਅਮਿਤ ਰਾਵਲ ਨੇ ਅੱਜ ਜਸਟਿਸ ਰਣਜੀਤ ਸਿੰਘ ਵੱਲੋਂ ਦਿੱਤੀ ਸ਼ਿਕਾਇਤ ‘ਤੇ ਸੁਣਵਾਈ ਕੀਤੀ ਤੇ 25 ਮਾਰਚ ਨੂੰ ਸੁਖਬੀਰ ਬਾਦਲ ਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲ਼ੀਕਾਂਡ ਮਾਮਲੇ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਦੋਵਾਂ ਅਕਾਲੀ ਆਗੂਆਂ ਖ਼ਿਲਾਫ਼ ਫ਼ੌਜਦਾਰੀ ਕਾਰਵਾਈ ਦੀ ਮੰਗ ਕਰਦਿਆਂ ਸ਼ਿਕਾਇਤ ਦਿੱਤੀ ਸੀ। ਹਾਈਕੋਰਟ ਦੇ ਜੱਜ ਇਸ ਤੋਂ ਪਹਿਲਾਂ ਰਣਜੀਤ ਸਿੰਘ ਵੱਲੋਂ ਦਿੱਤੇ ਸਬੂਤਾਂ ਦੀ ਘੋਖ ਵੀ ਕਰ ਚੁੱਕੇ ਹਨ। ਪੜਤਾਲ ਮਗਰੋਂ ਹੀ ਉਨ੍ਹਾਂ ਦੋਵਾਂ ਅਕਾਲੀ ਲੀਡਰਾਂ ਨੂੰ ਪੇਸ਼ ਹੋ ਕੇ ਆਪਣਾ ਪੱਖ ਦੱਸਣ ਲਈ ਕਿਹਾ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …