ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਵਿੱਚ ਸਿੱਖਾਂ ਦੀ ਆਬਾਦੀ ਇਸ ਸਮੇਂ 18 ਹਜ਼ਾਰ ਦੇ ਕਰੀਬ ਹੈ ਅਤੇ ਇਥੋਂ ਦਾ ਕੋਈ ਵੀ ਸਿੱਖ ਉਥੋਂ ਦੇ ਸਰਕਾਰੀ ਰਿਕਾਰਡ ਮੁਤਾਬਕ ਸ਼ਾਦੀਸ਼ੁਦਾ ਨਹੀਂ ਹੈ। ਪਾਕਿਸਤਾਨ ਸਰਕਾਰ ਵੱਲੋਂ 2007 ਵਿਚ ਸਿੱਖ ਆਨੰਦ ਮੈਰਿਜ ਐਕਟ ਲਾਗੂ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਸੀ। ਐਕਟ ਨੂੰ ਮਨਜ਼ੂਰੀ ਦਿੱਤੇ ਜਾਣ ਦੇ ਭਰਮ ਵਿੱਚ ਆ ਕੇ 2011 ਵਿੱਚ ਇਕ ਪ੍ਰਸਿੱਧ ਅਕਾਲੀ ਬਜ਼ੁਰਗ ਨੇਤਾ ਵੱਲੋਂ ਪੰਜਾਬ ਵਿੱਚ ਸਮਾਗਮ ਦੌਰਾਨ ‘ਪਾਕਿਸਤਾਨ ਜ਼ਿੰਦਾਬਾਦ’ ਅਤੇ ‘ਭਾਰਤ ਮੁਰਦਾਬਾਦ’ ਦੇ ਨਾਅਰੇ ਵੀ ਲਗਾਏ ਗਏ ਸਨ। ਗੁੱਜਰਾਂਵਾਲਾ ਸਰਕਾਰੀ ਕਾਲਜ ਦੇ ਪ੍ਰੋ. ਕਲਿਆਣ ਸਿੰਘ ਕਲਿਆਣ ਨੇ ਦੱਸਿਆ ਕਿ ਪਾਕਿਸਤਾਨ ‘ਚ ਰਹਿੰਦਾ ਕੋਈ ਵੀ ਸਿੱਖ ਅਜੇ ਤੱਕ ਆਪਣੇ ਵਿਆਹ ਦਾ ਪ੍ਰਮਾਣ-ਪੱਤਰ ਜਾਂ ਸਰਟੀਫਿਕੇਟ ਹਾਸਲ ਨਹੀਂ ਕਰ ਸਕਿਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਈ ਸਮਾਜਿਕ ਅਤੇ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਨਾਂ ਮੈਰਿਜ ਸਰਟੀਫਿਕੇਟ ਜਿਥੇ ਇਕ ਪਾਸੇ ਸਿੱਖ ਔਰਤਾਂ ਨੂੰ ਸ਼ਨਾਖ਼ਤੀ ਕਾਰਡ ਨਹੀਂ ਮਿਲ ਰਿਹਾ, ਉਥੇ ਵਿਧਵਾ ਔਰਤਾਂ ਆਪਣੇ ਪਤੀ ਦੀ ਸੰਪਤੀ ‘ਤੇ ਦਾਅਵਾ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਰਹਿੰਦੇ ਸਿੱਖਾਂ ਨੂੰ ਵਿਆਹ ਤੋਂ ਬਾਅਦ ਗੁਰਦੁਆਰੇ ਦੇ ਨਾਂ ‘ਤੇ ਬਣਾਇਆ ਨਿਕਾਹਨਾਮਾ ਦਿੱਤਾ ਜਾਂਦਾ ਹੈ ਅਤੇ ਪੰਚਾਇਤ ਵੱਲੋਂ ਉਨ੍ਹਾਂ ਦਾ ਤਲਾਕ ਮਨਜ਼ੂਰ ਕੀਤਾ ਜਾ ਰਿਹਾ ਹੈ।
Check Also
ਗੌਤਮ ਅਡਾਨੀ ’ਤੇ ਨਿਊਯਾਰਕ ’ਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਆਰੋਪ
ਸੋਲਰ ਐਨਰਜੀ ਕੰਟਰੈਕਟ ਲਈ ਭਾਰਤੀ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਯਾਰਕ …