ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪਿਛਲੇ ਦਿਨੀਂ ਪਾਰਟੀ ਵਿਚ ਸ਼ਾਮਲ ਹੋਏ ਬੀਰਦਵਿੰਦਰ ਸਿੰਘ ਨੂੰ ਆਨੰਦਪੁਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ। ਇਹ ਐਲਾਨ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਅਮਰਪਾਲ ਸਿੰਘ ਬੋਨੀ ਵਲੋਂ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਪਾਰਟੀ ਵਿਚ ਨਵੇਂ ਸ਼ਾਮਲ ਹੋਏ ਜਸਪ੍ਰੀਤ ਸਿੰਘ ਹੈਪੀ ਨੂੰ ਮਾਲਵਾ ਯੂਥ ਅਕਾਲੀ ਦਲ ਟਕਸਾਲੀ ਦਾ ਪ੍ਰਧਾਨ ਵੀ ਬਣਾਇਆ ਗਿਆ।