ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੀਆਂ ਨਵ ਵਿਆਹੀਆਂ ਵਿਧਾਇਕਾਂ ਰੁਪਿੰਦਰ ਕੌਰ ਰੂਬੀ ਅਤੇ ਬਲਜਿੰਦਰ ਕੌਰ ਨੂੰ ਅਸ਼ੀਰਵਾਦ ਦਿੱਤਾ। ਇਹ ਦੋਵੇਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੇ ਆਪਣੇ ਜੀਵਨ ਸਾਥੀਆਂ ਨਾਲ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਜਿੱਥੇ ਕੈਪਟਨ ਨੇ ਨਵ-ਵਿਆਹੀਆਂ ਜੋੜੀਆਂ ਨੂੰ ਵਿਆਹ ਦੀਆਂ ਮੁਬਾਰਕਾਂ ਦਿੱਤੀਆਂ, ਉੱਥੇ ਹੀ ਉਨ੍ਹਾਂ ਨੂੰ ਆਸ਼ੀਰਵਾਦ ਵੀ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਧੀਆਂ ਸਾਰਿਆਂ ਦੀਆਂ ਸਾਂਝੀਆਂ ਹੁੰਦੀਆਂ ਹਨ ਅਤੇ ਖ਼ੁਦ ਇੱਕ ਧੀ ਦਾ ਪਿਓ ਹੋਣ ਦੇ ਨਾਤੇ ਉਹ ਸਮਝ ਸਕਦੇ ਹਨ ਕਿ ਜਦੋਂ ਧੀਆਂ ਦੇ ਵਿਆਹ ਹੁੰਦੇ ਹਨ ਤਾਂ ਪਿਓ ਤੋਂ ਵੱਧ ਕੋਈ ਹੋਰ ਖ਼ੁਸ਼ ਨਹੀਂ ਹੁੰਦਾ।
Home / ਪੰਜਾਬ / ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਦਿੱਤਾ ਆਸ਼ੀਰਵਾਦ
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …