ਕੰਵਰ ਸੰਧੂ ਨੇ ਵੀ ਬਜਟ ‘ਤੇ ਚੁੱਕੇ ਕਈ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਚੱਲ ਰਹੇ ਬਜਟ ਇਜਲਾਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਮੰਗਾਂ ਨਾ ਮੰਨੇ ਜਾਣ ਕਰਕੇ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਦਨ ਵਿਚੋਂ ਵਾਕਆਊਟ ਕਰ ਦਿੱਤਾ। ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਸਰਕਾਰ ਤੋਂ ਮੌੜ ਮੰਡੀ ਬੰਬ ਧਮਾਕੇ ਮਾਮਲੇ ਦੀ ਜਾਂਚ ਅਤੇ ਬਹਿਬਲ ਕਲਾਂ ਗੋਲੀਕਾਂਡ ‘ਤੇ ਬਹਿਸ ਕਰਵਾਉਣ ਦੀ ਮੰਗ ਕਰ ਰਹੇ ਸਨ।
ਇਸ ਤੋਂ ਪਹਿਲਾਂ ‘ਆਪ’ ਦੇ ਬਾਗੀ ਧੜੇ ਦੇ ਵਿਧਾਇਕ ਕੰਵਰ ਸੰਧੂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਗਏ ਬਜਟ ‘ਤੇ ਕਈ ਸਵਾਲ ਚੁੱਕੇ। ਕੰਵਰ ਸੰਧੂ ਨੇ ਕਿਹਾ ਕਿ ਵਿੱਤ ਮੰਤਰੀ ਵਲੋਂ ਪੇਸ਼ ਕੀਤਾ ਗਿਆ ਬਜਟ ਪੰਜਾਬ ਨੂੰ ਹੋਰ ਕਰਜ਼ੇ ਵਿਚ ਡੋਬ ਦੇਵੇਗਾ। ਕੰਵਰ ਸੰਧੂ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਬਜਟ ਪੇਸ਼ ਕਰਨ ਮਗਰੋਂ ਕਿਹਾ ਸੀ ਕਿ ਹੁਣ ਪੰਜਾਬ ਵਿਚ ਇੱਕ ਨਵੀਂ ਸਵੇਰ ਹੋਣ ਵਾਲੀ ਹੈ ਤੇ ਇੱਕ ਨਵਾਂ ਸੂਰਜ ਚੜ੍ਹੇਗਾ ਪਰ ਇਹ ਕਿਸ ਤਰ੍ਹਾਂ ਦੀ ਸਵੇਰ ਚੜ੍ਹਨ ਵਾਲੀ ਹੈ ਜਿਸ ਵਿਚ ਪੰਜਾਬ ‘ਤੇ ਪਹਿਲਾਂ ਤੋਂ ਹੀ ਚੜ੍ਹੇ ਭਾਰੀ ਕਰਜ਼ਿਆਂ ਵਿਚ ਹੋਰ ਵਾਧਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
Check Also
ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ …