ਕਿਹਾ – ਕੈਪਟਨ ਸਰਕਾਰ ਨੇ ਦੋ ਸਾਲਾਂ ‘ਚ 30 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਅਤੇ 28 ਹਜ਼ਾਰ ਕਰੋੜ ਦਾ ਹੋਰ ਕਰਜ਼ਾ ਚੁੱਕਣ ਦੀ ਤਿਆਰੀ ‘ਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਬਿਕਰਮ ਮਜੀਠੀਆ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਦੋ ਸਾਲਾਂ ਵਿਚ 30 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ ਹੈ ਅਤੇ 28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਵਿਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਬਿਕਰਮ ਮਜੀਠੀਆ ਨੇ ਸਰਕਾਰੀ ਸਕੂਲਾਂ ਦੇ ਗਰੀਬ ਬੱਚਿਆਂ ਨੂੰ ਵਰਦੀਆਂ ਨਾ ਦਿੱਤੇ ਜਾਣ ਦਾ ਮੁੱਦਾ ਵੀ ਚੁੱਕਿਆ। ਮਜੀਠੀਆ ਨੇ ਇਹ ਵੀ ਕਿਹਾ ਕਿ ‘ਆਪ’ ਦੇ ਤਿੰਨ ਵਿਧਾਇਕਾਂ ਐਚ ਐਸ ਫੂਲਕਾ, ਮਾਸਟਰ ਬਲਦੇਵ ਸਿੰਘ ਅਤੇ ਸੁਖਪਾਲ ਖਹਿਰਾ ਅਸਤੀਫਾ ਚੁੱਕੇ ਹਨ, ਪਰ ਇਨ੍ਹਾਂ ਦੇ ਅਸਤੀਫੇ ਅਜੇ ਮਨਜੂਰ ਨਹੀਂ ਹੋਏ। ਉਨ੍ਹਾਂ ਸਪੀਕਰ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਕਦਮ ਚੁੱਕਿਆ ਜਾਵੇ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …