ਭਗਵੰਤ ਮਾਨ ਨੇ ਕਿਹਾ – ਇਹ ਤਿੰਨੋਂ ਭੱਜ ਸਕਦੇ ਹਨ ਵਿਦੇਸ਼
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਐਸ.ਆਈ.ਟੀ. ਨੇ ਤਲਬ ਕਰ ਲਿਆ ਹੈ। ਇਸ ਤੋਂ ਬਾਅਦ ਹੁਣ ਬਾਦਲ ਪਰਿਵਾਰ ਵੀ ਇਸ ਮਾਮਲੇ ਵਿਚ ਘਿਰਦਾ ਦਿਸ ਰਿਹਾ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਮੰਗ ਕੀਤੀ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਦੇ ਪਾਸਪੋਰਟ ਜ਼ਬਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਤਿੰਨੇ ਜਣੇ ਬਚਣ ਲਈ ਵਿਦੇਸ਼ ਖਿਸਕ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਵੱਡੇ ਬਾਦਲ ਨੇ ਤਾਂ ਆਪਣੀ ਗ੍ਰਿਫ਼ਤਾਰੀ ਦੀ ਪੇਸ਼ਕਸ਼ ਕਰਕੇ ਇਸਦੀ ਪੁਸ਼ਟੀ ਕਰ ਦਿੱਤੀ ਹੈ ਕਿ ਹੁਣ ਬਚਣ ਦੀ ਕੋਈ ਆਸ ਬਾਕੀ ਨਹੀਂ ਰਹੀ। ਮਾਨ ਨੇ ਇਹ ਵੀ ਕਿਹਾ ਕਿ ਬਾਦਲਾਂ ਨੇ ਅਕਾਲ ਤਖ਼ਤ ਸਾਹਿਬ ‘ਤੇ ਜਾ ਕੇ ਆਪਣੀਆਂ ਅਣਦੱਸੀਆਂ ਭੁੱਲਾਂ ਬਖ਼ਸ਼ਾਈਆਂ ਸਨ, ਪਰ ਹੁਣ ਉਨ੍ਹਾਂ ਵੱਲੋਂ ਕੀਤੀਆਂ ਗ਼ਲਤੀਆਂ ਦੀ ਕੀਮਤ ਚੁਕਾਉਣ ਦਾ ਸਮਾਂ ਆ ਗਿਆ ਹੈ।
Check Also
ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ
ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …