6.7 C
Toronto
Thursday, November 6, 2025
spot_img
Homeਭਾਰਤਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਜਾਰੀ...

ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਜਾਰੀ ਕੀਤੇ ਨੋਟਿਸ

ਕਸ਼ਮੀਰੀ ਵਿਦਿਆਰਥੀਆਂ ਨਾਲ ਹੋ ਰਹੀਆਂ ਹਨ ਮਾਰਕੁੱਟ ਦੀਆਂ ਘਟਨਾਵਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਪੁਲਵਾਮਾ ਵਿਚ ਸੀ.ਆਰ.ਪੀ.ਐਫ. ਦੇ ਕਾਫ਼ਲੇ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਭਰ ਵਿਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ ਨਜ਼ਰ ਆ ਰਿਹਾ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀ ਨਿਯੁਕਤ ਕੀਤੇ ਜਾਣ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਧਰੇ ਕਸ਼ਮੀਰੀ ਵਿਦਿਆਰਥੀਆਂ ਨਾਲ ਗਲਤ ਸਲੂਕ ਹੋ ਰਿਹਾ ਹੈ ਜਾਂ ਮਾਰ ਕੁੱਟ ਵਰਗੀਆਂ ਘਟਨਾਵਾਂ ਹੋ ਰਹੀਆਂ ਹਨ ਤਾਂ ਉੱਥੇ ਜਲਦ ਪੁਲਿਸ ਦੀ ਮੌਜੂਦਗੀ ਤੈਅ ਕੀਤੀ ਜਾਵੇ। ਜਿਨ੍ਹਾਂ ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ, ਉਨ੍ਹਾਂ ਵਿਚ ਪੰਜਾਬ, ਮਹਾਰਾਸ਼ਟਰ, ਬਿਹਾਰ, ਜੰਮੂ-ਕਸ਼ਮੀਰ, ਹਰਿਆਣਾ, ਮੇਘਾਲਿਆ, ਪੱਛਮੀ ਬੰਗਾਲ, ਛੱਤੀਸਗੜ੍ਹ ਅਤੇ ਉੱਤਰਾਖੰਡ ਸ਼ਾਮਿਲ ਹਨ।

RELATED ARTICLES
POPULAR POSTS