ਹਸਪਤਾਲਾਂ ਨੂੰ ਮੈਡੀਕਲ ਸਹਾਇਤਾ ਲਈ ਤਿਆਰ ਰਹਿਣ ਲਈ ਕਿਹਾ
ਸ੍ਰੀਨਗਰ/ਬਿਊਰੋ ਨਿਊਜ਼
ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ‘ਤੇ ਚਾਰੇ ਪਾਸੇ ਤੋਂ ਦਬਾਅ ਪੈ ਰਿਹਾ ਹੈ। ਹੁਣ ਡਰੇ ਹੋਏ ਪਾਕਿਸਤਾਨ ਦੀ ਫੌਜ ਨੇ ਭਾਰਤ ਨਾਲ ਜੰਗ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ ਸਰਹੱਦ ‘ਤੇ ਤੈਨਾਤ ਟੁਕੜੀਆਂ ਲਈ ਜੰਗ ਦਾ ਸਮਾਨ ਭੇਜਣ ਦੀ ਯੋਜਨਾ ਬਣਾ ਰਿਹਾ ਹੈ। ਹਸਪਤਾਲਾਂ ਨੂੰ ਵੀ ਮੈਡੀਕਲ ਸਹਾਇਤਾ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ। ਉਥੇ ਜੈਸ਼-ਏ-ਮੁਹੰਮਦ ਦੇ ਸਰਗਣਾ ਮਸੂਦ ਅਜ਼ਹਰ ਨੇ ਇਮਰਾਨ ਖਾਨ ਸਰਕਾਰ ਨੂੰ ਕਿਹਾ ਹੈ ਕਿ ਭਾਰਤ ਵਲੋਂ ਪਾਏ ਜਾ ਰਹੇ ਦਬਾਅ ਅੱਗੇ ਝੁਕਣ ਦੀ ਜ਼ਰੂਰਤ ਨਹੀਂ ਹੈ। ਪਾਕਿਸਤਾਨ ਦੀ ਕੌਮੀ ਸੁਰੱਖਿਆ ਪ੍ਰੀਸ਼ਦ ਦੀ ਲੰਘੇ ਕੱਲ੍ਹ ਹੋਈ ਬੈਠਕ ਵਿਚ ਦਾਅਵਾ ਕੀਤਾ ਗਿਆ ਕਿ ਪੁਲਵਾਮਾ ਹਮਲੇ ਵਿਚ ਪਾਕਿ ਦਾ ਕੋਈ ਹੱਥ ਨਹੀਂ ਹੈ। ਇਮਰਾਨ ਖਾਨ ਨੇ ਫੌਜ ਨੂੰ ਕਿਹਾ ਕਿ ਭਾਰਤ ਦੇ ਕਿਸੇ ਵੀ ਹਮਲੇ ਦਾ ਫੈਸਲਾਕੁੰਨ ਜਵਾਬ ਦਿੱਤਾ ਜਾਵੇ। ਉਧਰ ਦੂਜੇ ਪਾਸੇ ਪੁਲਵਾਮਾ ਹਮਲੇ ਤੋਂ ਬਾਅਦ ਪੈ ਰਹੇ ਅੰਤਰਰਾਸ਼ਟਰੀ ਦਬਾਅ ਕਾਰਨ ਪਾਕਿਸਤਾਨ ਨੇ ਹਾਫਿਜ਼ ਸਈਦ ਦੀਆਂ ਦੋ ਅੱਤਵਾਦੀ ਜਥੇਬੰਦੀਆਂ ‘ਤੇ ਪਾਬੰਦੀ ਵੀ ਲਗਾ ਦਿੱਤੀ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …