16.4 C
Toronto
Friday, April 17, 2026
spot_img
Homeਪੰਜਾਬਲੋਕ ਸਭਾ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ

ਲੋਕ ਸਭਾ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ

ਚੋਣ ਕਮਿਸ਼ਨ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਖਿੱਚੀ ਤਿਆਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਕਮਿਸ਼ਨ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਤਰੀਕਾਂ ਦੇ ਐਲਾਨ ਬਾਰੇ ਤਿਆਰੀ ਖਿੱਚ ਲਈ ਹੈ। ਜਾਣਕਾਰੀ ਮੁਤਾਬਕ ਕਮਿਸ਼ਨ ਵੱਲੋਂ ਮਾਰਚ ਦੇ ਪਹਿਲੇ ਹਫ਼ਤੇ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਚੋਣ ਕਮਿਸ਼ਨ ਨੇ ਰਾਜਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਸਮੇਤ ਹੋਰ ਸਾਰੀਆਂ ਚੋਣ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਚੋਣ ਅਮਲ ਨਾਲ ਜੁੜੇ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਸਬੰਧੀ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਤੇ ਮੁੱਖ ਚੋਣ ਅਧਿਕਾਰੀਆਂ ਨੂੰ ਪਹਿਲਾਂ ਹੀ ਲਿਖਤੀ ਹੁਕਮ ਦਿੱਤੇ ਜਾ ਚੁੱਕੇ ਹਨ। ਸੂਤਰਾਂ ਨੇ ਕਿਹਾ ਕਿ ਚੋਣ ਪੈਨਲ, ਲੋਕ ਸਭਾ ਚੋਣਾਂ ਸੱਤ ਤੋਂ ਅੱਠ ਪੜਾਵਾਂ ਵਿਚ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਆਂਧਰਾ ਪ੍ਰਦੇਸ਼, ਉੜੀਸਾ ਤੇ ਸਿੱਕਿਮ ਵਿੱਚ ਆਮ ਚੋਣਾਂ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਹੋਣਗੀਆਂ। ਮੌਜੂਦਾ 16ਵੀਂ ਲੋਕ ਸਭਾ ਦੀ ਮਿਆਦ 3 ਜੂਨ ਨੂੰ ਖ਼ਤਮ ਹੋਵੇਗੀ।

RELATED ARTICLES
POPULAR POSTS