ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਰਾਂਗੇ ਸਖਤ ਕਾਰਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਵਿਚ ਸਦਨ ਨੂੰ ਭਰੋਸਾ ਦਿੱਤਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ‘ਆਪ’ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਨਾਲ ਸਮਾਜ ਦੇ ਸਾਰੇ ਤਬਕਿਆਂ ਦੇ ਜੀਵਨ ਅਤੇ ਖਾਸ ਕਰਕੇ ਵਿਦਿਆਰਥੀਆਂ ਨੂੰ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ ਜ਼ਿਲਾ ਪੁਲਿਸ, ਜ਼ਿਲਾ ਪ੍ਰਸ਼ਾਸਨ, ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਸਥਾਨਕ ਸਰਕਾਰ ਦੇ ਅਫਸਰਾਂ ਨੂੰ ਸ਼ੋਰ ਪ੍ਰਦੂਸ਼ਣ ਕੰਟਰੋਲ ਸਬੰਧੀ ਦਿਸ਼ਾ-ਨਿਰਦੇਸ਼ ਲਾਗੂ ਕਰਨ ਲਈ ਕਿਹਾ ਗਿਆ ਹੈ।ઠ
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …