ਕਿਸਾਨਾਂ ਨੇ ਕਿਹਾ – ਕੌਰੀਡੋਰ ਲਈ ਜ਼ਮੀਨ ਦੇਣ ਲਈ ਹਾਂ ਤਿਆਰ, ਪਰ ਸਰਕਾਰ ਦੇਵੇ ਉਚਿਤ ਕੀਮਤ
ਗੁਰਦਾਸਪੁਰ/ਬਿਊਰੋ ਨਿਊਜ਼
ਕਰਤਾਰਪੁਰ ਕੌਰੀਡੋਰ ਲਈ ਡੇਰਾ ਬਾਬਾ ਨਾਨਕ ਵਿਚ ਭਾਰੀ ਪੁਲਿਸ ਫੋਰਸ ਨਾਲ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਕ ਵਾਰ ਤਾਂ ਸਥਿਤੀ ਤਣਾਅ ਵਾਲੀ ਵੀ ਬਣ ਗਈ ਸੀ। ਜ਼ਮੀਨ ਮਾਲਕ ਕਿਸਾਨਾਂ ਨੇ ਦੱਸਿਆ ਕਿ ਉਹ ਕਰਤਾਰਪੁਰ ਲਾਂਘੇ ਲਈ ਜ਼ਮੀਨ ਦੇਣ ਨੂੰ ਤਿਆਰ ਹਨ, ਪਰ ਸਰਕਾਰ ਜ਼ਮੀਨ ਦਾ ਉਚਿਤ ਮੁੱਲ ਤਾਂ ਦੇਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਨੂੰ ਉਚਿਤ ਮੁੱਲ ਨਹੀਂ ਦਿੰਦੀ, ਉਦੋਂ ਤੱਕ ਉਹ ਆਪਣੀ ਜ਼ਮੀਨ ‘ਤੇ ਕੰਮ ਨਹੀਂ ਕਰਨ ਦੇਣਗੇ।
ਇਸ ਦੌਰਾਨ ਐਸ.ਡੀ.ਐਮ. ਡੇਰਾ ਬਾਬਾ ਨਾਨਕ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਹ ਕਿਸਾਨਾਂ ਦੀ ਜ਼ਮੀਨੀ ਮੁਆਵਜ਼ੇ ਦੀ ਮੰਗ ਸਰਕਾਰ ਕੋਲ ਭੇਜ ਰਹੇ ਹਨ ਅਤੇ ਕਾਨੂੰਨ ਮੁਤਾਬਕ ਸਰਕਾਰੀ ਰੇਟ ‘ਤੇ ਹੀ ਜ਼ਮੀਨ ਦਾ ਮੁੱਲ ਦਿੱਤਾ ਜਾਵੇਗਾ। ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਿਖਤੀ ਰੂਪ ਵਿਚ ਕਿਸਾਨਾਂ ਨੂੰ ਭਰੋਸਾ ਦੇਣਾ ਪਿਆ ਕਿ ਉਹ ਸਿਰਫ ਨਿਸ਼ਾਨਦੇਹੀ ਹੀ ਕਰ ਰਹੇ ਹਨ।
Home / ਪੰਜਾਬ / ਕਰਤਾਰਪੁਰ ਕੌਰੀਡੋਰ ਲਈ ਨਿਸ਼ਾਨਦੇਹੀ ਕਰਨ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …