Breaking News
Home / ਪੰਜਾਬ / ਸੁਮੇਧ ਸੈਣੀ ਐਸ.ਆਈ.ਟੀ. ਸਾਹਮਣੇ ਪੇਸ਼

ਸੁਮੇਧ ਸੈਣੀ ਐਸ.ਆਈ.ਟੀ. ਸਾਹਮਣੇ ਪੇਸ਼

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਬਾਰੇ ਹੋਈ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਐਸ.ਆਈ.ਟੀ. ਸਾਹਮਣੇ ਪੇਸ਼ ਹੋਏ। ਮੰਨਿਆ ਜਾ ਰਿਹਾ ਕਿ ਸੁਮੇਧ ਸੈਣੀ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਤੋਂ ਦੁਬਾਰਾ ਪੁੱਛਗਿੱਛ ਹੋ ਸਕਦੀ ਹੈ। ਸੁਮੇਧ ਸੈਣੀ ਇਸ ਮਾਮਲੇ ਵਿੱਚ ਸਭ ਤੋਂ ਉੱਚ ਅਧਿਕਾਰੀ ਹਨ, ਜਿਨ੍ਹਾਂ ਤੋਂ ਐਸ.ਆਈ.ਟੀ. ਪੁੱਛਗਿੱਛ ਕਰ ਰਹੀ ਹੈ। ਸੈਣੀ ਤੋਂ ਪਹਿਲਾਂ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਤੇ ਮੌਜੂਦਾ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਗੋਲ਼ੀ ਕਾਂਡ ਮਾਮਲੇ ਸਬੰਧੀ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਬੇਅਦਬੀ ਮਾਮਲਿਆਂ ਨਾਲ ਡੇਰਾ ਸਿਰਸਾ ਮੁਖੀ ਦਾ ਸਬੰਧ ਜਾਂਚਣ ਲਈ ਬਾਲੀਵੁੱਡ ਕਲਾਕਾਰ ਅਕਸ਼ੈ ਕੁਮਾਰ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …