ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਬਜਟ ਸੈਸ਼ਨ ਦੇ ਆਖਰੀ ਦਿਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਤੂੰ-ਤੂੰ, ਮੈਂ-ਮੈਂ ਹੋ ਗਈ। ਦੋਵਾਂ ਵਿਚਾਲੇ ਵਧਦੀ ਤੂੰ-ਤੂੰ ਮੈਂ-ਮੈਂ ਨੂੰ ਵੇਖਦਿਆਂ ਸਪੀਕਰ ਰਾਣਾ ਕੇਪੀ ਸਿੰਘ ਨੂੰ ਸਦਨ ਦੀ ਕਾਰਵਾਈ ਵੀ ਮੁਲਤਵੀ ਕਰਨੀ ਪਈ। ਮਨਪ੍ਰੀਤ ਬਾਦਲ ਨੇ ਬਜਟ ‘ਤੇ ਬੋਲਦਿਆਂ ਕਿਹਾ ਸੀ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਮੌਕੇ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪਰਿਵਾਰ ਨੇ ਪੰਜਾਬ ਨੂੰ ਸਿਰਫ਼ ਲੁੱਟਿਆ ਹੀ ਸੀ ਤੇ ਫਿਰ ਇਸੇ ਲਈ ਚੋਣਾਂ ਦੌਰਾਨ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵਿਰੋਧੀ ਧਿਰ ਵਿੱਚ ਵੀ ਬੈਠਣ ਜੋਗਾ ਨਹੀਂ ਛੱਡਿਆ। ਮਨਪ੍ਰੀਤ ਬਾਦਲ ਦੀ ਇਸ ਗੱਲ ਨੂੰ ਲੈ ਕੇ ਸਦਨ ਵਿਚ ਮੌਜੂਦ ਸੁਖਬੀਰ ਬਾਦਲ ਭੜਕ ਗਏ ਤੇ ਦੋਹਾਂ ਵਿਚਕਾਰ ਤਿੱਖੀ ਬਹਿਸ ਵੀ ਹੋਈ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …