ਕਿਹਾ – ਅੰਗਰੇਜ਼ਾਂ ਨਾਲ ਮਿਲ ਕੇ ਸਿੱਖਾਂ ਖ਼ਿਲਾਫ਼ ਕਾਰਵਾਈਆਂ ਕਰਦਾ ਸੀ ਮਜੀਠੀਆ ਦਾ ਦਾਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਰੰਧਾਵਾ ਅਤੇ ਕੁਲਜੀਤ ਸਿੰਘ ਨਾਗਰਾ ਨੇ ਮਜੀਠੀਆ ਦੇ ਸਬੂਤਾਂ ਸਾਹਿਤ ਪੋਤੜੇ ਫਰੋਲੇ। ਇਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਦਾਦੇ ਸੁੰਦਰ ਸਿੰਘ ਮਜੀਠੀਆ ਵੱਲੋਂ ਅੰਗਰੇਜ਼ਾਂ ਨਾਲ ਮਿਲ ਕੇ ਸਿੱਖਾਂ ਖ਼ਿਲਾਫ਼ ਕਾਰਵਾਈਆਂ ਕੀਤੀਆਂ ਗਈਆਂ ਜਿਸ ਦੇ ਸਬੂਤ ਉਨ੍ਹਾਂ ਕੋਲ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਇਸ ਮਾਮਲੇ ਵਿਚ ਮਜੀਠੀਆ ਦੇਸ਼ ਭਰ ਦੇ ਸਿੱਖਾਂ ਕੋਲੋਂ ਮੁਆਫ਼ੀ ਮੰਗੇ ਨਹੀਂ ਤਾਂ ਅਸੀ ਇਸ ਨੂੰ ਸਦਨ ਵਿਚ ਬੋਲਣ ਨਹੀਂ ਦਿਆਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੀ ਅਹੁਦੇ ਤੋਂ ਅਸਤੀਫ਼ਾ ਦੇ ਕੇ ਸਦਨ ਵਿਚ ਮੁਆਫ਼ੀ ਮੰਗੇ। ਇਸ ਦੌਰਾਨ ਉਨ੍ਹਾਂ ਨੇ ਮਜੀਠੀਆ ਪਰਿਵਾਰ ਨੂੰ ਪੰਥ ਦਾ ਗੱਦਾਰ ਦੱਸਿਆ।
ਉਧਰ ਦੂਜੇ ਪਾਸੇ ਬਿਕਰਮ ਮਜੀਠੀਆ ਨੇ ਵੀ ਨਵਜੋਤ ਸਿੱਧੂ ਨੂੰ ਖੂਬ ਰਗੜੇ ਲਗਾਏ। ਮਜੀਠੀਆ ਨੇ ਕਿਹਾ ਕਿ ਸਿੱਧੂ ਨੇ ਵਿਧਾਨ ਸਭਾ ਨੂੰ ‘ਕਪਿਲ ਸ਼ੋਅ’ ਬਣਾ ਦਿੱਤਾ ਹੈ। ਉਨ੍ਹਾਂ ਸਿੱਧੂ ਨੂੰ ਸਿਰੇ ਦਾ ਨੌਟੰਕੀ ਅਤੇ ਝੂਠਾ ਬੰਦਾ ਦੱਸਿਆ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …