ਹੁਣ ਬਣੀ ‘ਪੰਜਾਬ ਏਕਤਾ ਪਾਰਟੀ’
ਚੰਡੀਗੜ੍ਹ/ਬਿਊਰੋ ਨਿਊਜ਼
ਸੁਖਪਾਲ ਖਹਿਰਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਆਪਣੀ ਪਾਰਟੀ ਦਾ ਨਾਮ ਬਦਲ ਲਿਆ ਹੈ। ਪੰਜਾਬੀ ਏਕਤਾ ਪਾਰਟੀ ਹੁਣ ਬਦਲ ਕੇ ‘ਪੰਜਾਬ ਏਕਤਾ ਪਾਰਟੀ’ ਬਣ ਗਈ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਹ ਚੋਣ ਕਮਿਸ਼ਨ ਦੇ ਇਤਰਾਜ਼ ਕਰਕੇ ਕੀਤਾ ਗਿਆ ਹੈ। ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਤੋਂ ਵੱਖ ਹੋ ਕਿ ਵੱਖਰੀ ਪਾਰਟੀ ਬਣਾਈ ਸੀ।
ਉਸ ਵੇਲੇ ਵੀ ਸੋਸ਼ਲ ਮੀਡੀਆ ਵਿੱਚ ਪਾਰਟੀ ਦੇ ਨਾਂ ਨੂੰ ਲੈ ਕੇ ਚਰਚਾ ਰਹੀ ਸੀ। ਪਾਰਟੀ ਦੇ ਜਨਰਲ ਸਕੱਤਰ ਰਛਪਾਲ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਪਾਲ ਖਹਿਰਾ ਵੱਲੋਂ ਪਾਰਟੀ ਦਾ ਨਾਮ ‘ਪੰਜਾਬੀ ਏਕਤਾ ਪਾਰਟੀ’ ਰੱਖਿਆ ਸੀ। ਇਸ ਮਗਰੋਂ ਚੋਣ ਕਮਿਸ਼ਨ ਪੰਜਾਬ ਵੱਲੋਂ ਪਾਰਟੀ ਦੇ ਨਾਂ ਵਿਚ ਅੰਕਿਤ ‘ਪੰਜਾਬੀ’ ਸ਼ਬਦ ‘ਤੇ ਇਤਰਾਜ਼ ਲਾਏ ਜਾਣ ਕਾਰਨ ਹਾਈਕਮਾਂਡ ਨੇ ਨਵੇਂ ਨਾਂ ‘ਪੰਜਾਬ ਏਕਤਾ ਪਾਰਟੀ’ ਵਜੋਂ ਸਹਿਮਤੀ ਦਿੱਤੀ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …