ਉਮਰਾਨੰਗਲ ਦੇ ਵਕੀਲਾਂ ਨੇ ਸਾਰੀ ਕਾਰਵਾਈ ਨੂੰ ਦੱਸਿਆ ਸਿਆਸਤ ਤੋਂ ਪ੍ਰੇਰਿਤ
ਫਰੀਦਕੋਟ/ਬਿਊਰੋ ਨਿਊਜ਼
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਗ੍ਰਿਫਤਾਰ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਚਾਰ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਉਮਰਾਨੰਗਲ ਨੂੰ 12 ਮਾਰਚ ਤੱਕ ਜੇਲ੍ਹ ਵਿਚ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਉਮਰਾਨੰਗਲ ਦੀ ਅਗਲੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਉਮਰਾਨੰਗਲ ਦੇ ਵਕੀਲਾਂ ਵਲੋਂ ਇਸ ਸਾਰੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਕਤੂਬਰ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਦੌਰਾਨ ਉਮਰਾਨੰਗਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਅਹੁਦੇ ‘ਤੇ ਤਾਇਨਾਤ ਸੀ। ਇਸ ਕਰਕੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਵੱਲੋਂ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਗਿਆ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …