ਹਥਿਆਰਬੰਦ ਫੌਜਾਂ ਤੇ ਪਾਕਿਸਤਾਨ ਨਾਗਰਿਕਾਂ ਨੂੰ ਭਾਰਤ ਖਿਲਾਫ ਤਿਆਰ ਰਹਿਣ ਲਈ ਕਿਹਾ
ਇਸਲਾਮਾਬਾਦ/ਬਿਊਰੋ ਨਿਊਜ਼
ਭਾਰਤੀ ਹਵਾਈ ਫੌਜ ਦੀ ਕਾਰਵਾਈ ਮਗਰੋਂ ਭਾਵੇਂ ਪਾਕਿਸਤਾਨ ਆਪਣੇ ਖੇਤਰ ਵਿਚ ਕਿਸੇ ਵੀ ਕਿਸਮ ਦੇ ਜਾਨੀ ਮਾਲੀ ਨੁਕਸਾਨ ਤੋਂ ਇਨਕਾਰ ਕਰ ਰਿਹਾ ਹੈ ਪਰੰਤੂ ਉਸ ਦਾ ਕਹਿਣਾ ਹੈ ਕਿ ਉਹ ਭਾਰਤ ਦੇ ਹਮਲੇ ਦਾ ਜਵਾਬ ਆਪਣੇ ਚੁਣੇ ਹੋਏ ਸਮੇਂ ਤੇ ਸਥਾਨ ‘ਤੇ ਦੇਵੇਗਾ। ਭਾਰਤ ਦੇ ਹਵਾਈ ਹਮਲੇ ਮਗਰੋਂ ਕੌਮੀ ਸੁਰੱਖਿਆ ਕਮੇਟੀ ਨੇ ਮੀਟਿੰਗ ਕੀਤੀ, ਜਿਸ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀਆਂ ਫ਼ੌਜਾਂ ਤੇ ਲੋਕਾਂ ਨੂੰ ਹਰ ਤਰ੍ਹਾਂ ਦੇ ਹਾਲਾਤ ਲਈ ਤਿਆਰ ਰਹਿਣ ਲਈ ਕਿਹਾ।
ਭਾਰਤੀ ਹਵਾਈ ਫ਼ੌਜ ਵੱਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਅੱਤਵਾਦੀ ਟਿਕਾਣਿਆਂ ਉੱਪਰ ਕੀਤੇ ਹਮਲੇ ਮਗਰੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਇਹ ਭਾਰਤ ਦਾ ਪਾਕਿਸਤਾਨ ਉੱਪਰ ਗੰਭੀਰ ਹਮਲਾ ਹੈ। ਇਹ ਐਲਓਸੀ ਦੀ ਉਲੰਘਣਾ ਹੈ। ਪਾਕਿਸਤਾਨ ਕੋਲ ਆਤਮ ਰੱਖਿਆ ਤੇ ਪਲਟਵਾਰ ਦਾ ਅਧਿਕਾਰ ਹੈ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …