ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨ ਖਿਲਾਫ ਕੀਤੀ ਕਾਰਵਾਈ ਤੋਂ ਬਾਅਦ ਸਰਹੱਦੀ ਇਲਾਕਿਆਂ ਵਿਚ ਸਹਿਮ ਦਾ ਮਾਹੌਲ ਹੈ ਅਤੇ ਲੋਕ ਟੈਲੀਵਿਜ਼ਨਾਂ ਸਾਹਮਣੇ ਬੈਠ ਕੇ ਤਾਜ਼ਾ ਜਾਣਕਾਰੀ ਦੇਖ ਰਹੇ ਹਨ। ਭਾਰਤ-ਪਾਕਿ ਸਰਹੱਦ ਤੇ ਜੰਮੂ-ਕਸ਼ਮੀਰ ਨਾਲ ਲੱਗਦੇ ਪਠਾਨਕੋਟ ਦੇ ਸਰਹੱਦੀ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬਾਮਿਆਲ ਦੇ ਸਰਹੱਦੀ ਇਲਾਕਿਆਂ ਵਿੱਚ ਪੁਲਿਸ ਨਾਕਿਆਂ ‘ਤੇ ਵੀ ਪੁਲਿਸ ਚੌਕਸੀ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਰ ਨਾਕੇ ‘ਤੇ ਭਾਰਤੀ ਫੌਜ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ ਤਾਂ ਕੋਈ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
ਫਿਰੋਜ਼ਪੁਰ ਵਿਚ ਵੀ ਸਰਹੱਦ ‘ਤੇ ਵਧ ਰਹੇ ਤਣਾਓ ਕਰਕੇ ਪ੍ਰਸ਼ਾਸਨ ਨੇ ਚੌਕਸ ਹੁੰਦਿਆਂ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ। ਹਲਾਤ ਨਾਲ ਨਜਿੱਠਣ ਲਈ ਸਿਵਲ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …