25.8 C
Toronto
Monday, August 17, 2026
spot_img
Homeਪੰਜਾਬਕੈਪਟਨ ਅਮਰਿੰਦਰ ਨੇ ਕੀਤੀ ਉੱਚ ਪੱਧਰੀ ਬੈਠਕ

ਕੈਪਟਨ ਅਮਰਿੰਦਰ ਨੇ ਕੀਤੀ ਉੱਚ ਪੱਧਰੀ ਬੈਠਕ

ਕੈਪਟਨ ਅਮਰਿੰਦਰ ਨੇ ਕੀਤੀ ਉੱਚ ਪੱਧਰੀ ਬੈਠਕਪੰਜਾਬ ‘ਚ ਹਾਈ ਅਲਰਟ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਵਲੋਂ ਅੱਜ ਪਾਕਿਸਤਾਨ ਵਿਚ ਅੱਤਵਾਦੀ ਟਿਕਾਣਿਆਂ ‘ਤੇ ਕੀਤੇ ਗਏ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਇੱਕ ਉੱਚ ਪੱਧਰੀ ਬੈਠਕ ਹੋਈ। ਇਸ ਬੈਠਕ ਵਿਚ ਮੁੱਖ ਮੰਤਰੀ ਤੋਂ ਇਲਾਵਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਪੰਜਾਬ ਸਰਕਾਰ ਨੇ ਵੀ ਸੂਬੇ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਸਰਹੱਦੀ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਜਾਣਗੇ। ਕੈਪਟਨ ਅਮਰਿੰਦਰ ਨੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਕੈਪਟਨ ਨੇ ਭਾਰਤੀ ਹਵਾਈ ਫੌਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਪਾਕਿਸਤਾਨ ਨੂੰ ਢੁਕਵਾਂ ਜਵਾਬ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਇਹ ਕਾਰਵਾਈ ਜ਼ਰੂਰੀ ਸੀ ਅਤੇ ਫੌਜ ਨੂੰ ਆਪਣਾ ਪੂਰਾ ਸਮਰਥਨ ਦੀ ਦੇਣ ਦੀ ਗੱਲ ਆਖੀ।

RELATED ARTICLES
POPULAR POSTS