181 ਹੈਲਪ ਲਾਈਨ ਨੰਬਰ ਕੀਤਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੁਲਵਾਮਾ ‘ਚ ਹੋਏ ਫਿਦਾਈਨ ਹਮਲੇ ਤੋਂ ਬਾਅਦ ਪੰਜਾਬ ਵਿਚ ਰਹਿ ਰਹੇ ਕਸ਼ਮੀਰੀ ਵਿਦਿਆਰਥੀਆਂ ਦਾ ਵਿਰੋਧ ਹੋਣ ਲੱਗ ਪਿਆ ਸੀ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਸੂਬੇ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ‘ਤੇ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਹੈ। ਹੁਣ ਕੋਈ ਵੀ ਕਸ਼ਮੀਰੀ ਵਿਦਿਆਰਥੀ ਲੋੜ ਪੈਣ ‘ਤੇ ਨੋਡਲ ਅਫ਼ਸਰ ਨਾਲ ਸੰਪਰਕ ਕਰ ਸਕਦਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਦੇ ਵੱਖ-ਵੱਖ ਕਾਲਜਾਂ ਵਿੱਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਹੈਲਪਲਾਈਨ ਡਾਇਵਰਟ ਕੀਤੀ ਸੀ। ਹੁਣ ਪੰਜਾਬ ਵਿੱਚ ਜੇ ਕਿਸੇ ਵੀ ਕਸ਼ਮੀਰੀ ਵਿਦਿਆਰਥੀ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਹੁਣ 181 ਨੰਬਰ ਹੈਲਪਲਾਈਨ ‘ਤੇ ਕਾਲ ਕਰਕੇ ਇਸ ਦੀ ਸ਼ਿਕਾਇਤ ਕਰ ਸਕਦਾ ਹੈ। ਧਿਆਨ ਰਹੇ ਕਿ ਪਹਿਲਾਂ 181 ਹੈਲਪਲਾਈਨ ਨੂੰ ਐਨ.ਆਰ.ਆਈ. ਲਈ ਇਸਤੇਮਾਲ ਕੀਤਾ ਜਾਂਦਾ ਸੀ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …