Breaking News
Home / ਪੰਜਾਬ / ਕਰਜ਼ੇ ਤੋਂ ਪ੍ਰੇਸ਼ਾਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਕਰਜ਼ੇ ਤੋਂ ਪ੍ਰੇਸ਼ਾਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਇਕ ਮ੍ਰਿਤਕ ਕਿਸਾਨ ਖੂਡਰ ਸਾਹਿਬ ਨੇੜੇ ਪੈਂਦੇ ਪਿੰਡ ਦਾਰਾਪੁਰ ਵੈਰੋਵਾਲ ਦਾ ਅਤੇ ਦੂਜਾ ਸਰਦੂਲਗੜ੍ਹ ਨੇੜਲੇ ਪਿੰਡ ਆਦਮਕੇ ਨਾਲ ਸਬੰਧਤ
ਖਡੂਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਤਹਿਸੀਲ ਖਡੂਰ ਸਾਹਿਬ ਅਧੀਨ ਆਉਦੇ ਪਿੰਡ ਦਾਰਾਪੁਰ ਵੈਰੋਵਾਲ ਦੇ ਕਿਸਾਨ ਨਿਰਮਲ ਸਿੰਘ ਨੇ ਕਰਜੇ ਤੋਂ ਤੰਗ ਆ ਕੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਿਰਮਲ ਸਿੰਘ ਦੇ ਸਿਰ 10 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ, ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਹੀ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਅੱਜ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਇਸੇ ਦੌਰਾਨ ਸਰਦੂਲਗੜ੍ਹ ਨੇੜਲੇ ਪਿੰਡ ਆਦਮਕੇ ਦੇ ਕਿਸਾਨ ਤਰਸੇਮ ਸਿੰਘ ਨੇ ਵੀ ਆਰਥਿਕ ਪ੍ਰੇਸ਼ਾਨੀ ਦੇ ਚੱਲਦਿਆਂ ਖੁਦਕੁਸ਼ੀ ਦਾ ਰਸਤਾ ਚੁਣ ਲਿਆ। ਤਰਸੇਮ ਸਿੰਘ ਕੋਲ ਸਿਰਫ ਇਕ ਏਕੜ ਜ਼ਮੀਨ ਸੀ ਅਤੇ ਸਿਰ ਚੜ੍ਹੇ ਕਰਜ਼ੇ ਕਰਕੇ ਪ੍ਰੇਸ਼ਾਨ ਰਹਿੰਦਾ ਸੀ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਕੁਝ ਹੱਦ ਤੱਕ ਕਰਜ਼ਾ ਮੁਆਫ ਵੀ ਕੀਤਾ ਹੈ, ਪਰ ਫਿਰ ਵੀ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …