Breaking News
Home / ਪੰਜਾਬ / ਭਾਰਤ-ਪਾਕਿ ਵਿਚਕਾਰ ਤਣਾਅ ਦੇ ਚੱਲਦਿਆਂ ਕਰਤਾਰਪੁਰ ਕੌਰੀਡੋਰ ਦਾ ਕੰਮ ਜਾਰੀ

ਭਾਰਤ-ਪਾਕਿ ਵਿਚਕਾਰ ਤਣਾਅ ਦੇ ਚੱਲਦਿਆਂ ਕਰਤਾਰਪੁਰ ਕੌਰੀਡੋਰ ਦਾ ਕੰਮ ਜਾਰੀ

ਦਰਸ਼ਨ ਅਸਥਾਨ ‘ਤੇ ਪਹਿਲਾਂ ਵਾਂਗ ਹੀ ਸ਼ਰਧਾਲੂਆਂ ਦੀ ਭੀੜ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਅਤੇ ਪਾਕਿਸਤਾਨ ਵਿਚ ਹਵਾਈ ਹਮਲਿਆਂ ਤੋਂ ਬਾਅਦ ਤਣਾਅ ਭਾਵੇਂ ਵਧਦਾ ਜਾ ਰਿਹਾ ਹੈ, ਪਰ ਕਰਤਾਰਪੁਰ ਸਾਹਿਬ ਲਾਂਘੇ ਦੇ ਪ੍ਰੋਜੈਕਟ ‘ਤੇ ਸਰਹੱਦ ਦੇ ਦੋਵੇਂ ਪਾਸੇ ਕੰਮ ਲਗਾਤਾਰ ਜਾਰੀ ਹੈ। ਪਾਕਿਸਤਾਨ ਦੇ ਅਧਿਕਾਰੀ ਵੀ ਇਸ ਕੰਮ ਨੂੰ ਰੁਕਣ ਨਹੀਂ ਦੇ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਸਰਕਾਰ ਵਲੋਂ ਇਹ ਕੰਮ ਰੋਕਣ ਬਾਰੇ ਹਾਲੇ ਤੱਕ ਕੁਝ ਨਹੀਂ ਕਿਹਾ ਗਿਆ। ਦੂਜੇ ਪਾਸੇ ਭਾਰਤੀ ਫੌਜ ਦੇ ਜਵਾਨਾਂ ਨੇ ਦੱਸਿਆ ਕਿ ਅੱਜ ਭਾਵੇਂ ਸਾਰਾ ਦਿਨ ਦੋਹਾਂ ਦੇਸ਼ਾਂ ਵਿਚਾਲੇ ਹਾਲਾਤ ਤਣਾਅਪੂਰਨ ਹੀ ਰਹੇ, ਪਰ ਦਰਸ਼ਨ ਅਸਥਾਨ ‘ਤੇ ਸ਼ਰਧਾਲੂਆਂ ਦੀ ਭੀੜ ‘ਤੇ ਕੋਈ ਅਸਰ ਨਹੀਂ ਦੇਖਿਆ ਗਿਆ। ਜਵਾਨਾਂ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਗਿਣਤੀ ਬਿਲਕੁਲ ਆਮ ਵਾਂਗ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਉਚ ਅਧਿਕਾਰੀਆਂ ਵਲੋਂ ਇਸ ਬਾਰੇ ਕੋਈ ਹਦਾਇਤ ਜਾਰੀ ਨਹੀਂ ਕੀਤੀ ਗਈ।

Check Also

‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ

ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …