Breaking News
Home / ਦੁਨੀਆ / ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਲਗਾਈ ਸ਼ਾਂਤੀ ਦੀ ਗੁਹਾਰ

ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਲਗਾਈ ਸ਼ਾਂਤੀ ਦੀ ਗੁਹਾਰ

ਕਿਹਾ – ਜੰਗ ਕਿਸੇ ਦੇ ਹਿੱਤ ਵਿਚ ਨਹੀਂ
ਏਅਰ ਸਟਰਾਈਕ ਤੋਂ ਬਾਅਦ ਭਾਰਤ ਨੂੰ ਕਰਾਰਾ ਜਵਾਬ ਦੇਣ ਦੀ ਗੱਲ ਕਰਨ ਵਾਲੇ ਪਾਕਿਸਤਾਨ ਨੇ ਅੱਜ ਸ਼ਾਂਤੀ ਦਾ ਰਾਗ ਅਲਾਪਿਆ ਹੈ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ਾਂਤੀ ਦੀ ਗੁਹਾਰ ਲਗਾਈ। ਇਮਰਾਨ ਖਾਨ ਨੇ ਕਿਹਾ ਕਿ ਜੰਗ ਕਿਸੇ ਦੇ ਹਿੱਤ ਵਿਚ ਨਹੀਂ ਹੈ ਅਤੇ ਇਸ ਨਾਲ ਕਿਸੇ ਵੀ ਦੇਸ਼ ਨੂੰ ਲਾਭ ਨਹੀਂ ਹੋਣਾ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਗੱਲਬਾਤ ਕਰਕੇ ਸੁਝਾਉਣਾ ਚਾਹੀਦਾ ਹੈ। ਖਾਨ ਨੇ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਅਸੀਂ ਭਾਰਤ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ ਅਤੇ ਅਸੀਂ ਹੁਣ ਵੀ ਗੱਲਬਾਤ ਲਈ ਤਿਆਰ ਹਾਂ। ਇਮਰਾਨ ਨੇ ਅੱਗੇ ਕਿਹਾ ਕਿ ਜੰਗ ਛਿੜਨ ਤੋਂ ਬਾਅਦ ਇਹ ਮੇਰੇ ਜਾਂ ਨਰਿੰਦਰ ਮੋਦੀ ਦੇ ਕੰਟਰੋਲ ਵਿਚ ਨਹੀਂ ਰਹਿ ਜਾਵੇਗੀ। ਉਨ੍ਹਾਂ ਨੇ ਦੁਹਰਾਇਆ ਕਿ ਉਹ ਭਾਰਤ ਨਾਲ ਅੱਤਵਾਦ ਦੇ ਮੁੱਦੇ ‘ਤੇ ਚਰਚਾ ਕਰਨ ਲਈ ਤਿਆਰ ਹਨ ਪਰ ਮਸਲੇ ਗੱਲਬਾਤ ਰਾਹੀਂ ਹੀ ਹੱਲ ਕਰਨੇ ਚਾਹੀਦੇ ਹਨ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …