Breaking News
Home / ਪੰਜਾਬ / ਭਾਰਤ ਦੇ 9 ਹਵਾਈ ਅੱਡਿਆਂ ਤੋਂ ਜਹਾਜ਼ਾਂ ਦੀ ਆਵਾਜਾਈ ਬੰਦ

ਭਾਰਤ ਦੇ 9 ਹਵਾਈ ਅੱਡਿਆਂ ਤੋਂ ਜਹਾਜ਼ਾਂ ਦੀ ਆਵਾਜਾਈ ਬੰਦ

ਪਠਾਨਕੋਟ ਏਅਰਬੇਸ ‘ਤੇ ਹਾਈ ਅਲਰਟ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਵਲੋਂ ਪਾਕਿਸਤਾਨ ‘ਚ ਦਾਖਲ ਹੋ ਕੇ ਕੀਤੀ ਏਅਰ ਸਟਰਾਈਕ ਤੋਂ ਬਾਅਦ ਹਲਚਲ ਕਾਫੀ ਵਧ ਗਈ ਹੈ। ਇਸ ਨੂੰ ਦੇਖਦਿਆਂ ਸ੍ਰੀਨਗਰ, ਜੰਮੂ, ਲੇਹ, ਪਠਾਨਕੋਟ, ਅੰਮ੍ਰਿਤਸਰ, ਸ਼ਿਮਲਾ, ਕਾਂਗੜਾ, ਕੁੱਲੂ ਮਨਾਲੀ ਅਤੇ ਪਿਥੌਰਾਗੜ੍ਹ ਹਵਾਈ ਅੱਡਿਆਂ ‘ਤੇ ਜਹਾਜ਼ਾਂ ਦੀ ਆਵਾਜਾਈ ਬੰਦ ਕਰਨ ਦਿੱਤੀ ਹੈ। ਇਸਦੇ ਨਾਲ ਹੀ ਪਠਾਨਕੋਟ ਏਅਰਬੇਸ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਚੰਡੀਗੜ੍ਹ, ਹਲਵਾਰਾ ਅਤੇ ਬਠਿੰਡਾ ਦੇ ਹਵਾਈ ਅੱਡਆਂ ‘ਤੇ ਵੀ ਚੌਕਸੀ ਵਧਾਈ ਗਈ ਹੈ। ਇਸੇ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ ਦੇ ਡਾਇਰੈਕਟਰ ਏ.ਪੀ. ਅਚਾਰੀਆ ਨੇ ਕਿਹਾ ਕਿ ਅੰਮ੍ਰਿਤਸਰ ਦੇ ਏਅਰ ਸਪੇਸ ਨੂੰ ਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਲਈ ਕੋਈ ਵੀ ਕਮਰਸੀਅਲ ਫਲਾਈਟ ਨਹੀਂ ਆ ਰਹੀ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …